ਸੜਕਾਂ ਦੇ ਨਵੀਨੀਕਰਨ ਦਾ ਕੰਮ ਜਲਦ ਮੁਕੰਮਲ ਹੋਵੇਗਾ : ਬਿਲਾਸਪੁਰ
ਮਾਰਕੀਟ ਕਮੇਟੀ ਬੱਧਨੀ ਕਲਾਂ
Publish Date: Mon, 04 May 2026 03:26 PM (IST)
Updated Date: Tue, 05 May 2026 04:02 AM (IST)

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ ਚੜਿੱਕ: ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਆਉਂਦੀ ਸੜਕ ਰਾਮੂੰਵਾਲਾ ਹਰਚੋਕੇ ਤੋਂ ਬੁੱਟਰ 4 ਕਿਲੋਮੀਟਰ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਰੀਬਨ ਕੱਟ ਕੇ ਕੀਤੀ ਗਈ । ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਦਿਨੋਂ-ਦਿਨ ਤਰੱਕੀ ਕਰ ਰਿਹਾ ਹੈ ਅਤੇ ਹਲਕਾ ਨਿਹਾਲ ਸਿੰਘ ਵਾਲਾ ਅੰਦਰ ਪੈਂਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ ਜੋ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ’ਤੇ ਲਗਭਗ 65 ਲੱਖ 87 ਹਜ਼ਾਰ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਕਲਾਂ ਪਰਮਜੀਤ ਸਿੰਘ ਭੁੱਲਰ ਬੁੱਟਰ ਕਲਾਂ ਨੇ ਕਿਹਾ ਕਿ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਹਲਕੇ ਅੰਦਰ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਹਨ ਅਤੇ ਜੋ ਵਾਅਦੇ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਹ ਪੂਰੇ ਕਰ ਦਿੱਤੇ ਗਏ ਹਨ । ਇਸ ਸਮੇਂ ਪਰਮਜੀਤ ਸਿੰਘ ਬੁੱਟਰ ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਕਲਾਂ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਸਰਪੰਚ ਰਾਮੂੰਵਾਲਾ ਨਵਾਂ, ਇਕਬਾਲ ਸਿੰਘ ਪਾਲ ਰਾਮੂੰਵਾਲਾ ਹਰਚੋਕਾ, ਅਮਰਨਾਥ ਬਾਂਸਲ ਠੇਕੇਦਾਰ, ਜੇਈ ਬੀ ਐਂਡ ਆਰ, ਬਲਦੇਵ ਸਿੰਘ ਕਾਕਾ ਰਾਮੂੰਵਾਲਾ ਨਵਾਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਦੇ ਪਤਵੰਤੇ ਸੱਜਣ ਹਾਜ਼ਰ ਸਨ ।