ਸ਼ਿਕਾਇਤਾਂ ਤੁਰੰਤ ਨਿਪਟਾਰਾ ਕਰਨ ਦੀਆਂ ਅਧਿਕਾਰੀਆਂ ਹਦਾਇਤਾਂ
ਡਿਪਟੀ ਕਮਿਸ਼ਨਰ ਦੀ ਅਗਵਾਈ ਵੀ ਹੇਠ ਪੰਜਾਬ ਟਰੇਡਰਜ਼ ਕਮਿਸ਼ਨ ਦੀ ਰਿਵਿਊ ਮੀਟਿੰਗ ਆਯੋਜਿਤ
Publish Date: Tue, 21 Apr 2026 05:14 PM (IST)
Updated Date: Wed, 22 Apr 2026 04:01 AM (IST)

ਚਾਨਾ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਪਣੇ-ਆਪਣੇ ਵਿਭਾਗਾਂ ਵਿੱਚ ਆਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਹੱਲ ਬਾਰੇ ਵਪਾਰੀਆਂ ਨੂੰ ਜਲਦੀ ਜਾਣੂ ਕਰਵਾਇਆ ਜਾਵੇ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਸਾਰੇ ਅਧਿਕਾਰੀ ਇਸ ਸੰਬੰਧੀ ਗੰਭੀਰਤਾ ਨਾਲ ਕੰਮ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ ਸਿੰਘ, ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ, ਨਰੇਸ਼ ਸਿੰਗਲਾ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਫ਼ਰੀਦਕੋਟ, ਗੋਪਾਲ ਕਿਸ਼ਨ ਚੇਅਰਮੈਨ ਹਲਕਾ ਜੈਤੋ, ਰਵਿੰਦਰ ਗੋਇਲ ਚੇਅਰਮੈਨ ਹਲਕਾ ਕੋਟਕਪੂਰਾ, ਗੁਰਪ੍ਰੀਤ ਸਿੱਧੂ ਚੇਅਰਮੈਨ ਹਲਕਾ ਫ਼ਰੀਦਕੋਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।