ਆਰਕੇਐੱਸ ਸਕੂਲ ਦੇ ਬੱਚਿਆਂ ਦੀਆਂ ਰਚਨਾਵਾਂ ਪ੍ਰਕਾਸ਼ਿਤ
ਆਰਕੇਐੱਸ ਸੀਨੀਅਰ ਸੈਕੰਡਰੀ
Publish Date: Wed, 13 May 2026 04:23 PM (IST)
Updated Date: Thu, 14 May 2026 04:01 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਚਾਰ ਵਿਦਿਆਰਥੀ ਅਰਮਾਨ ਸਿੰਘ ਬਾਰਵੀਂ ਜਮਾਤ ਅੰਸ਼ਿਕਾ ਸੂਦ 11ਵੀਂ ਜਮਾਤ, ਸਿਮਰਨ ਦਸਵੀਂ ਜਮਾਤ ਅਤੇ ਕਾਰੁਲਜੀਤ ਨੌਵੀਂ ਜਮਾਤ ਦੀਆਂ ਰਚਨਾਵਾਂ ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਭਾਗ- 4 ਵਿਚ ਪ੍ਰਕਾਸ਼ਿਤ ਹੋਈਆਂ ਹਨ । ਸੁੱਖੀ ਬਾਠ ਵੱਲੋਂ ਪੰਜਾਬੀ ਸਾਹਿਤ ’ਚ ਬੱਚਿਆਂ ਦੀ ਰੁਚੀ ਪੈਦਾ ਕਰਨ ਲਈ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਵਿਖੇ ਇਕ ਰੋਜ਼ਾ ਸਮਾਗਮ ਕਰਵਾਇਆ ਗਿਆ ਅਤੇ ਇਹ ਪੁਸਤਕ ਲੋਕ ਅਰਪਣ ਕੀਤੀ ਗਈ। ਸਕੂਲ ਦੇ ਇਨ੍ਹਾਂ ਚਾਰ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਪ੍ਰਿੰਸੀਪਲ ਰਜਨੀ ਅਰੋੜਾ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਆਪਣੀ ਪ੍ਰਤਿਭਾ ਨੂੰ ਆਪਣੀਆਂ ਰਚਨਾਵਾਂ ਰਾਹੀਂ ਉਜਾਗਰ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।