ਆਰਕੇਐੱਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ
ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ
Publish Date: Sat, 16 May 2026 03:27 PM (IST)
Updated Date: Sun, 17 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਵਿਚ ਨਰਸਰੀ ਜਮਾਤ ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਰਿਸੋਰਸ ਪਰਸਨ ਸੁਮਿਤ ਕੌਰ ਸਨ। ਇਸ ਪ੍ਰੋਗਰਾਮ ਦੌਰਾਨ ਨਰਸਰੀ ਕਲਾਸ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਪ੍ਰੋਗਰਾਮ ਦਾ ਉਦੇਸ਼ ਮਾਪਿਆਂ ਨੂੰ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਨਾਲ ਜੋੜਨਾ ਅਤੇ ਨਵੀਆਂ ਸਿੱਖਣ ਵਿਧੀਆਂ ਬਾਰੇ ਜਾਣੂ ਕਰਵਾਉਣਾ ਸੀ। ਕਾਰਜਕ੍ਰਮ ਦੌਰਾਨ ਮਾਪਿਆਂ ਨੇ ਬੱਚਿਆਂ ਨਾਲ ਮਿਲ ਕੇ ਫੋਨਿਕਸ ਸਾਊਂਡ ਐਕਟੀਵਿਟੀ ਵਿਚ ਭਾਗ ਲਿਆ। ਇਸ ਗਤੀਵਿਧੀ ਰਾਹੀਂ ਮਾਪਿਆਂ ਨੂੰ ਅੱਖਰਾਂ ਦੀਆਂ ਧੁਨੀਆਂ ਅਤੇ ਬੱਚਿਆਂ ਦੇ ਉਚਾਰਣ ਸੁਧਾਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਮਾਪਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਅਧਿਆਪਕਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੇ ਬੌਧਿਕ ਅਤੇ ਭਾਸ਼ਾਈ ਵਿਕਾਸ ਲਈ ਘਰ ਵਿਚ ਵੀ ਨਿਰੰਤਰ ਅਭਿਆਸ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਹੋਰ ਮਨੋਰੰਜਕ ਅਤੇ ਸਿੱਖਿਆਤਮਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਨਾਲ ਮਾਪਿਆਂ ਅਤੇ ਬੱਚਿਆਂ ਵਿਚਕਾਰ ਪਿਆਰ ਅਤੇ ਸਾਂਝ ਹੋਰ ਮਜ਼ਬੂਤ ਹੋਈ। ਸਕੂਲ ਦੇ ਮੁੱਖ ਅਧਿਆਪਕਾ ਰਜਨੀ ਅਰੋੜਾ ਨੇ ਕੋਆਰਡੀਨੇਟਰ ਸੁਮਿਤ ਕੌਰ ਦਾ ਇਸ ਪ੍ਰੋਗਰਾਮ ਦਾ ਆਯੋਜਨ ਕਰਨ ਤੇ ਧੰਨਵਾਦ ਕੀਤਾ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ।