ਆਰਕੇਐੱਸ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ
ਸੀਬੀਐੱਸਈ ਬੋਰਡ ਵੱਲੋਂ ਅੱਜ 12ਵੀਂ
Publish Date: Wed, 13 May 2026 06:38 PM (IST)
Updated Date: Thu, 14 May 2026 04:07 AM (IST)

ਮਨਪ੍ਰੀਤ ਸਿੰਘ ਮੱਲੇਆਣ, ਪੰਜਾਬੀ ਜਾਗਰਣ ਮੋਗਾ: ਸੀਬੀਐੱਸਈ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਪ੍ਰੀਖਿਆ ਨਤੀਜਾ ਘੋਸ਼ਿਤ ਕੀਤਾ ਗਿਆ। ਜਿਸ ਵਿਚ ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾਮੈਡੀਕਲ ਸਟ੍ਰੀਮ ਵਿਚ ਚਿਮਨਜੀਤ ਕੌਰ ਨੇ 92.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਦਿਵਿਆ ਸ਼ਰਮਾ ਨੇ 84.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਨਾਮਿਕਾ ਨੇ 77.4 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਾਨ-ਮੈਡੀਕਲ ਸਟ੍ਰੀਮ ਵਿਚ ਨਿਤਾਂਸ਼ ਨੇ 87.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਲਕਸ਼ ਨੇ 86 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਹਰਸ਼ਿਤ ਨੇ 83.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਮਰਸ ਗਰੁੱਪ ਵਿਚ ਜਾਨਵੀ ਨੇ 94.6 ਫ਼ੀਸਦੀ ਅੰਕ, ਅੰਸ਼ ਬਾਂਸਲ ਨੇ 93 ਫ਼ੀਸਦੀ ਅਤੇ ਯਸ਼ ਗਗਨੇਜਾ ਨੇ 92.8 ਫ਼ੀਸਦੀ ਅੰਕ ਪ੍ਰਾਪਤ ਕੀਤੇ। ਆਰਟਸ ਸਟ੍ਰੀਮ ਵਿਚ ਪ੍ਰੀਆ ਧੀਰ ਨੇ 95.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸੁਖਮਨ ਕਲੇਰ ਨੇ 94.8 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਮਿਤ ਦੱਤ ਨੇ 90.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦੇ ਸ਼ਾਨਦਾਰ ਨਤੀਜੇ ਨੂੰ ਹੋਰ ਵੀ ਮਾਣਯੋਗ ਬਣਾਇਆ। ਸਕੂਲ ਦੀ ਪ੍ਰਿੰਸੀਪਲ ਰਜਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਵੀ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।