ਮੋਗਾ-ਕੋਟਕਪੂਰਾ ਰੋਡ 'ਤੇ ਵਾਪਰਿਆ ਸੜਕ ਹਾਦਸਾ, ਅਣਪਛਾਤੇ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਿਹਾ ਵਿਅਕਤੀ ਗੰਭੀਰ ਜ਼ਖ਼ਮੀ, ਨਿੱਜੀ ਹਸਪਤਾਲ ਦਾਖਲ
ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਸੰਸਥਾ ਦੀ ਐਮਰਜੈਂਸੀ ਸੇਵਾ ਗੱਡੀ ਰਾਹੀਂ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਜ਼ਖ਼ਮੀ ਦਾ ਇਲਾਜ ਕੀਤਾ ਜਾ ਰਿਹਾ ਹੈ।
Publish Date: Sat, 30 May 2026 08:31 AM (IST)
Updated Date: Sat, 30 May 2026 08:33 AM (IST)
ਵਕੀਲ ਮਹਿਰੋਂ, ਮੋਗਾ: ਮੋਗਾ-ਕੋਟਕਪੂਰਾ ਰੋਡ 'ਤੇ ਬੋਹਨਾ ਚੌਕ ਨੇੜੇ ਬੀਤੀ ਰਾਤ ਇੱਕ ਪੈਦਲ ਜਾ ਰਹੇ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਸੰਸਥਾ ਦੀ ਐਮਰਜੈਂਸੀ ਸੇਵਾ ਗੱਡੀ ਰਾਹੀਂ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਜ਼ਖ਼ਮੀ ਦਾ ਇਲਾਜ ਕੀਤਾ ਜਾ ਰਿਹਾ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਟੱਕਰ ਮਾਰਨ ਵਾਲਾ ਵਾਹਨ ਚਾਲਕ ਘਟਨਾ ਮਗਰੋਂ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਲਈ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ 'ਤੇ ਨਿਯੰਤਰਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।