ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਲਗਾਇਆ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੇ ਨਾਂ ’ਤੇ ਸਿਰਫ਼ 'ਡਰਾਮਾ' ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਐਕਟ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਇਹ ਲਟਕਦਾ ਰਿਹਾ।

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ ਕੋਟਕਪੂਰਾ : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਵਿਖੇ ਇੱਕ ਵਿਸ਼ਾਲ ਰੈਲੀ ਦੌਰਾਨ ਇਸ ਦਾ ਬਾਕਾਇਦਾ ਐਲਾਨ ਕਰ ਦਿੱਤਾ ਹੈ।
ਇਸ ਰੈਲੀ ਦਾ ਮੁੱਖ ਨਾਰਾ 2027 ’ਚ ‘ਸੁਖਬੀਰ ਬਾਦਲ ਲਿਆਓ, ਪੰਜਾਬ ਦੀ ਤਰੱਕੀ ਮੁੜ ਸ਼ੁਰੂ ਕਰਵਾਓ’ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕੋਟਕਪੂਰਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਮਨਤਾਰ ਸਿੰਘ ਬਰਾੜ ਨੂੰ ਅਗਾਮੀ ਚੋਣਾਂ ਲਈ ਅਧਿਕਾਰਤ ਉਮੀਦਵਾਰ ਹੋਣਗੇ।
ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਲਗਾਇਆ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦੇ ਨਾਂ ’ਤੇ ਸਿਰਫ਼ 'ਡਰਾਮਾ' ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਐਕਟ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਇਹ ਲਟਕਦਾ ਰਿਹਾ। ਉਨ੍ਹਾਂ ਕਿਹਾ ਕਿ ਵੇਅਰਹਾਊਸ ਦੇ ਡੀ.ਐਮ. ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਕਿਸੇ ਅਧਿਕਾਰੀ ਨੇ ਸੱਤਾਧਾਰੀ ਆਗੂਆਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕੀਤੀ ਹੋਵੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਨੌਜਵਾਨਾਂ ਨੂੰ ਰੁਜਗਾਰ ਲਈ ਦੱਸ ਲੱਖ ਰੁਪਏ ਬਿਨਾਂ ਵਿਆਜ ਤੋਂ ਦਿੱਤੇ ਜਾਣਗੇ। ਜੋਕਿ ਤਿੰਨ ਸਾਲਾਂ ਬਾਅਦ ਵਾਪਸ ਕਰਨੇ ਸ਼ੁਰੂ ਹੋਣਗੇ।
ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਕੋਟਕਪੂਰਾ ਹਲਕੇ ’ਚ ਵਿਕਾਸ ਹੋਇਆ ਹੈ।
ਇਸ ਮੌਕੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਐਡਵੋਕੇਟ ਅਨੂਪ੍ਰਤਾਪ ਸਿੰਘ, ਜੱਥੇਦਾਰ ਸ਼ੇਰ ਸਿੰਘ ਮੰਡ,ਗੁਰਿੰਦਰ ਕੌਰ ਭੋਲੂਆਣਾ, ਪਰਮਬੰਸ ਸਿੰਘ ਬੰਟੀ ਰਮਾਣਾ,ਬਲਵੀਰ ਸਿੰਘ ਰਾਓ ਸਾਬਕਾ ਕੌਸਲਰ, ਅਮਰਜੀਤ ਕੌਰ ਸਾਬਕਾ ਸਰਪੰਚ,ਯਾਦਵਿੰਦਰ ਸਿੰਘ ਜੈਲਦਾਰ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ, ਪ੍ਰਤਾਪ ਸਿੰਘ ਨੰਗਲ,ਰਣਜੀਤ ਸਿੰਘ, ਰਵਿੰਦਰ ਕੁਮਾਰ ਗਰਗ ਤੋਤਾ,ਸਾਬਕਾ ਪ੍ਰਧਾਨ ਮੋਹਨ ਸਿੰਘ ਮੱਤਾ, ਜਤਿੰਦਰ ਸਿੰਘ ਸ਼ਨੀ ਸਾਬਕਾ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।