ਫੂਡ ਸੇਫਟੀ ਅਫਸਰ ਵੱਲੋਂ ਦੁੱਧ ਵੇਚਣ ਵਾਲੇ ਵੈਂਡਰਾਂ ਦੀ ਜਾਂਚ
ਫੂਡ ਸੇਫਟੀ ਅਫਸਰ ਵੱਲੋਂ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਜਾਂਚ ਕੀਤੀ
Publish Date: Thu, 07 May 2026 03:46 PM (IST)
Updated Date: Fri, 08 May 2026 04:03 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਵਿੱਚ ਸਿਵਲ ਸਰਜਨ ਡਾਕਟਰ ਪਰਵਜੀਤ ਸਿੰਘ ਅਤੇ ਜ਼ਿਲਾ ਸਿਹਤ ਅਫਸਰ ਸੁਰੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਖਾਦ ਸੁਰੱਖਿਆ ਵਿਭਾਗ ਵੱਲੋਂ ਦੁੱਧ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ। ਇਸ ਦੌਰਾਨ ਫੂਡ ਸੇਫਟੀ ਅਫਸਰ ਵੱਲੋਂ ਵੱਖ-ਵੱਖ ਥਾਵਾਂ ਤੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਕੋਲੋਂ 09 ਦੁੱਧ ਦੇ ਸੈਂਪਲ ਇਕੱਠੇ ਕੀਤੇ ਗਏ। ਇਹ ਸੈਂਪਲ ਨਿਯਮਾਂ ਅਨੁਸਾਰ ਲੈਬੋਰਟਰੀ ਵਿੱਚ ਜਾਂਚ ਲਈ ਭੇਜੇ ਗਏ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦੁੱਧ ਮਿਆਰੀ ਗੁਣਵੱਤਾ ਦੇ ਅਨੁਸਾਰ ਹੈ ਜਾਂ ਨਹੀਂ। ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਸੈਂਪਲ ਵਿੱਚ ਮਿਲਾਵਟ ਜਾਂ ਮਿਆਰਾਂ ਦੀ ਉਲੰਘਣਾ ਪਾਈ ਗਈ ਤਾਂ ਸੰਬੰਧਿਤ ਵੇਂਡਰਾਂ ਖਿਲਾਫ ਖਾਦ ਸੁਰੱਖਿਆ ਐਕਟ, 2006 ਦੇ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਦੁੱਧ ਵੇਚਣ ਵਾਲਿਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਉਹ ਸਿਰਫ਼ ਸਾਫ-ਸੁਥਰਾ ਅਤੇ ਮਿਆਰੀ ਦੁੱਧ ਹੀ ਵੇਚਣ ਅਤੇ ਸਾਰੇ ਸਫਾਈ ਅਤੇ ਹਾਈਜੀਨ ਦੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਖਪਤਕਾਰ ਵੀ ਜਾਗਰੂਕ ਰਹਿਣ ਅਤੇ ਕਿਸੇ ਵੀ ਕਿਸਮ ਦੀ ਮਿਲਾਵਟ ਬਾਰੇ ਸੂਚਨਾ ਤੁਰੰਤ ਵਿਭਾਗ ਨੂੰ ਦੇਣ। ਖਾਦ ਸੁਰੱਖਿਆ ਵਿਭਾਗ ਵੱਲੋਂ ਅਜਿਹੀਆਂ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਜਨਤਾ ਨੂੰ ਸੁਰੱਖਿਅਤ ਅਤੇ ਸ਼ੁੱਧ ਖਾਦ ਪਦਾਰਥ ਉਪਲਬਧ ਕਰਵਾਏ ਜਾ ਸਕਣ।