ਸੁਪਰੀਮ ਕੋਰਟ ’ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ ਤੱਕ
ਭਾਗੀਦਾਰੀ ਨਿਆਂ ਅਤੇ ਨਿਆਂ ਦੀ
Publish Date: Mon, 11 May 2026 03:29 PM (IST)
Updated Date: Tue, 12 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਭਾਗੀਦਾਰੀ ਨਿਆਂ ਅਤੇ ਨਿਆਂ ਦੀ ਦਰਵਾਜ਼ੇ ’ਤੇ ਪਹੁੰਚ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ ਦੇਸ਼ ਭਰ ਵਿਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ। ਇਸ ਵਿਸ਼ੇਸ਼ ਲੋਕ ਅਦਾਲਤ ਦਾ ਉਦੇਸ਼ ਸੁਪਰੀਮ ਕੋਰਟ ਵਿਚ ਲੰਬਿਤ ਮਾਮਲਿਆਂ ਦਾ ਧਿਰਾਂ ਦੀ ਸਹਿਮਤੀ ਨਾਲ, ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਦੱਸਿਆ ਕਿ ਕਿ ਦੋਵੇਂ ਧਿਰਾਂ ਆਪਣੇ ਵਿਵਾਦਾਂ ਦੇ ਨਿਪਟਾਰੇ ਲਈ ਸਰੀਰਿਕ ਤੌਰ ’ਤੇ ਜਾਂ ਆਨਲਾਈਨ ਪਲੇਟਫਾਰਮ ਰਾਹੀਂ ਵਰਚੁਅਲੀ ਦੋਵੇਂ ਤਰੀਕਿਆਂ ਨਾਲ ਪੇਸ਼ ਹੋ ਸਕਦੀਆਂ ਹਨ। ਇਸ ਵਿਸ਼ੇਸ਼ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਤਰੀਕੇ ਬਾਰੇ ਉਨ੍ਹਾਂ ਦੱਸਿਆ ਕਿ ਧਿਰਾਂ ਅਤੇ ਉਨ੍ਹਾਂ ਦੇ ਵਕੀਲ ਨਿਰਧਾਰਿਤ ਗੂਗਲ ਫਾਰਮ ਦੇ ਲਿੰਕ ਵਿਚ ਭਾਰਤ ਦੀ ਸੁਪਰੀਮ ਕੋਰਟ ਵਿਚ ਲੰਬਿਤ ਕੇਸ ਦੀ ਜਾਣਕਾਰੀ ਭਰ ਕੇ ਆਪਣੀ ਬੇਨਤੀ ਦਰਜ਼ ਕਰਵਾ ਸਕਦੇ ਹਨ। ਇਹ ਗੂਗਲ ਫਾਰਮ ਮਾਨਯੋਗ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਵੀ ਉਪਲਬਧ ਹੈ। ਗੂਗਲ ਫਾਰਮ ਭਰਨ ਦੀ ਆਖ਼ਰੀ ਮਿਤੀ 31 ਮਈ 2026 ਹੈ। ਉਨ੍ਹਾਂ ਸਾਰੇ ਵਕੀਲਾਂ, ਮੁਕੱਦਮਾ ਕਰਨ ਵਾਲਿਆਂ ਅਤੇ ਹੋਰ ਸਟੇਕਹੋਲਡਰਾਂ (ਹਿਤਧਾਰਕਾਂ) ਨੂੰ ਅਪੀਲ ਕੀਤੀ ਕਿ ਉਹ ਇਸ ਪਹਿਲ ਵਿਚ ਸਰਗਰਮ ਭਾਗ ਲੈਣ ਅਤੇ ਵਿਵਾਦਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਵਿਚ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਹਰ ਤਰ੍ਹਾਂ ਦੀ ਸਹਾਇਤਾ/ਜਾਣਕਾਰੀ ਲਈ (ਵਾਰ ਰੂਮ) ਇੰਚਾਰਜ ਸਮਾਧਾਨ ਸਮਾਰੋਹ (ਵਿਸ਼ੇਸ਼ ਲੋਕ ਅਦਾਲਤ) ਨਾਲ ਸਬੰਧਤ ਫ਼ੋਨ ਨੰਬਰ ਜਾਂ ਸਬੰਧਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫ਼ਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।