ਭਾਸ਼ਣ ਮੁਕਾਬਲੇ ’ਚ ਦੂਜੇ ਸਥਾਨ ’ਤੇ ਰਹੀ ਸੰਦੀਪ ਕੌਰ
ਸੰਦੀਪ ਕੌਰ ਭਾਸ਼ਣ ਮੁਕਾਬਲਿਆਂ ’ਚ ਦੂਜੇ ਸਥਾਨ ’ਤੇ
Publish Date: Mon, 23 Feb 2026 05:07 PM (IST)
Updated Date: Mon, 23 Feb 2026 05:10 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ
ਗਿੱਦੜਬਾਹਾ : ਜ਼ਿਲ੍ਹਾ ਭਾਸ਼ਾ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਬੀਤੇ ਦਿਨ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇੰਨਾਂ ਮੁਕਾਬਲਿਆਂ ਦੌਰਾਨ ਗਿੱਦੜਬਾਹਾ ਦੇ ਐਮਐਮਡੀ ਡੀਏਵੀ ਕਾਲਜ ਦੀ ਵਿਦਿਆਰਥਣ ਸੰਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰ. ਰਾਜੇਸ਼ ਮਹਾਜਨ ਨੇ ਸੰਦੀਪ ਕੌਰ ਨੂੰ ਇਸ ਪ੍ਰਦਰਸ਼ਨ ਲਈ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭ ਕਾਮਨਾਵਾਂ ਭੇਂਟ ਕੀਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਉੱਦਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹੁੰਦੇ ਹਨ। ਇਸ ਮੌਕੇ ਭਾਸ਼ਾ ਮੰਚ ਦੇ ਸਰਪ੍ਰਸਤ ਅਤੇ ਮੁਖੀ ਪੰਜਾਬੀ ਵਿਭਾਗ ਡਾ. ਚੰਦਰ ਪ੍ਰਕਾਸ਼ ਨੇ ਕਿਹਾ ਕਿ ਕਾਲਜ ਦਾ ਵਿਭਾਗ ਨਿਰੰਤਰ ਸਮਾਜਿਕ, ਸੱਭਿਆਚਾਰ, ਸਾਹਿਤਕ ਗਤੀਵਿਧੀਆਂ ਵਿੱਚ ਸਰਗਰਮ ਰਹਿੰਦਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਪ੍ਰੋ. ਸਰਬਜੀਤ ਕੌਰ, ਪ੍ਰੋ. ਸੁਖਪ੍ਰੀਤ ਕੌਰ ਅਤੇ ਪ੍ਰੋ. ਅਰਸ਼ਦੀਪ ਸਿੰਘ ਆਦਿ ਵੀ ਮੌਜੂਦ ਸਨ।