ਸੰਦੀਪ ਕੁਮਾਰ ਬੱਤਰਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਯੂਨੀਅਨ ਪੰਜਾਬ ਦੇ ਸੰਦੀਪ ਕੁਮਾਰ ਬੱਤਰਾ ਸੂਬਾ ਸੀ. ਮੀਤ ਪ੍ਰਧਾਨ ਨਿਯੁਕਤ : ਸੂਬਾ ਪ੍ਰਧਾਨ ਖੱਟੜਾ
Publish Date: Wed, 27 May 2026 06:36 PM (IST)
Updated Date: Wed, 27 May 2026 06:37 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਦੀ ਅਗਵਾਈ ਹੇਠ ਮੁਕਤਸਰ ਵਿਖੇ ਆਯੋਜਿਤ ਕੀਤੀ ਗਈ ਮੀਟਿੰਗ ਵਿੱਚ ਸੂਬਾ ਵਿੱਤ ਸਕੱਤਰ ਪਰਮਪਾਲ ਸਿੰਘ ਰੂਬੀ ਅਤੇ ਸੂਬਾ ਪ੍ਰੈਸ ਸਕੱਤਰ ਅਮਨਇੰਦਰ ਸਿੰਘ ਘੁਡਾਣੀ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਦੀ ਸਟੇਟ ਬਾਡੀ ਦਾ ਵਿਸਥਾਰ ਕਰਦੇ ਹੋਏ ਸੰਦੀਪ ਕੁਮਾਰ ਬੱਤਰਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਅਤੇ ਮੈਂਬਰਾਂ ਵੱਲੋਂ ਸੰਦੀਪ ਕੁਮਾਰ ਬੱਤਰਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਗਈਆਂ। ਨਵੀਂ ਜ਼ਿੰਮੇਵਾਰੀ ਸੰਭਾਲਦੇ ਹੋਏ ਸੰਦੀਪ ਕੁਮਾਰ ਬੱਤਰਾ ਨੇ ਕਿਹਾ ਕਿ ਯੂਨੀਅਨ ਵੱਲੋਂ ਦਿੱਤੇ ਗਏ ਮਾਣ ਅਤੇ ਵਿਸ਼ਵਾਸ ਲਈ ਉਹ ਹਮੇਸ਼ਾ ਆਭਾਰੀ ਰਹਿਣਗੇ ਅਤੇ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮਜ਼ਬੂਤੀ ਅਤੇ ਕਰਮਚਾਰੀਆਂ ਦੀ ਭਲਾਈ ਲਈ ਉਹ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ ਯੂਨੀਅਨ ਪੰਜਾਬ ਹਮੇਸ਼ਾ ਕਰਮਚਾਰੀਆਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ। ਯੂਨੀਅਨ ਦਾ ਹਰ ਅਹੁਦੇਦਾਰ ਆਪਣੇ ਫਰਜ਼ ਨੂੰ ਸੇਵਾ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾ ਰਿਹਾ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸੰਦੀਪ ਕੁਮਾਰ ਬੱਤਰਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਬੇਹਤਰੀਨ ਢੰਗ ਨਾਲ ਨਿਭਾਉਂਦੇ ਹੋਏ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਉਣਗੇ। ਆਉਣ ਵਾਲੇ ਸਮੇਂ ਵਿੱਚ ਯੂਨੀਅਨ ਕਰਮਚਾਰੀਆਂ ਦੇ ਹੱਕਾਂ ਅਤੇ ਭਲਾਈ ਲਈ ਹੋਰ ਵੱਡੇ ਪੱਧਰ ‘ਤੇ ਸੰਘਰਸ਼ ਅਤੇ ਗਤੀਵਿਧੀਆਂ ਜਾਰੀ ਰੱਖੇਗੀ। ਮੀਟਿੰਗ ਦੌਰਾਨ ਭਵਿੱਖ ਵਿੱਚ ਕੀਤੀਆਂ ਜਾਣ ਵਾਲੀਆਂ ਯੂਨੀਅਨ ਗਤੀਵਿਧੀਆਂ ਤੇ ਕਰਮਚਾਰੀਆਂ ਨਾਲ ਸੰਬੰਧਿਤ ਮਸਲਿਆਂ ‘ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੂਬਾ ਵਿੱਤ ਸਕੱਤਰ ਪਰਮਪਾਲ ਸਿੰਘ ਮੋਗਾ, ਸੂਬਾ ਪ੍ਰੈਸ ਸਕੱਤਰ ਅਮਨਇੰਦਰ ਸਿੰਘ ਘੁਡਾਣੀ, ਅਮਰਦੀਪ ਸਿੰਘ, ਸੁਨੀਲ ਕੁਮਾਰ ਜੱਗੀ ਕੁਮਾਰ, ਰਾਕੇਸ਼ ਕੁਮਾਰ, ਗੁਰਸਿਮਰਨਜੀਤ ਸਿੰਘ, ਰਵਿੰਦਰ ਕੁਮਾਰ, ਕਿਰਨਜੋਤ ਕੌਰ, ਰਾਜਪਾਲ ਸਿੰਘ, ਗੁਰਸ਼ਰਨਪਾਲ ਸਿੰਘ, ਸਾਹਿਲ ਸਰਦਾਨਾ, ਸਿਮਰਨਪ੍ਰੀਤ ਸਿੰਘ, ਬਲਰਾਜ ਸਿੰਘ, ਹਰਸੰਦੀਪ ਸਿੰਘ, ਪਵਨ ਕੁਮਾਰ, ਨਿਰਮਲ ਸਿੰਘ, ਰੋਹਿਤ ਕੁਮਾਰ, ਰੁਪਿੰਦਰਜੀਤ ਸਿੰਘ ਤੇ ਹੋਰ ਆਗੂ ਹਾਜ਼ਰ ਸਨ।