‘ਆਪ’ ਉਮੀਦਵਾਰ ਅਨੀਤਾ ਅਰੋੜਾ ਦੇ ਦਫ਼ਤਰ ਦਾ ਉਦਘਾਟਨ
ਸੰਧਵਾਂ ਵੱਲੋਂ “ਆਪ ਦੀ ਸਰਕਾਰ, ਆਪ ਦਾ ਕੌਂਸਲਰ” ਦੇ ਨਾਅਰੇ ਨਾਲ ਵਾਰਡ ਨੰਬਰ 3 ਤੋਂ ਉਮੀਦਵਾਰ ਦੇ ਦਫ਼ਤਰ ਦਾ ਉਦਘਾਟਨ।
Publish Date: Mon, 18 May 2026 03:40 PM (IST)
Updated Date: Tue, 19 May 2026 04:01 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਨੀਤਾ ਅਰੋੜਾ, ਪਤਨੀ ਸ਼੍ਰੀ ਰਾਜਾ ਠੇਕੇਦਾਰ ਦੇ ਚੋਣ ਦਫ਼ਤਰ ਦਾ ਵਿਧੀਵਤ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕਰਦੇ ਹੋਏ ਭਰਪੂਰ ਸਮਰਥਨ ਦਿੱਤਾ। ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ “ਆਪ ਦੀ ਸਰਕਾਰ, ਆਪ ਦਾ ਕੌਂਸਲਰ” ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਸ਼ਹਿਰਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਵਿੱਚ ਵੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਗਿਆ ਹੈ, ਜਿਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਉਤਸ਼ਾਹ ਅਤੇ ਵਿਸ਼ਵਾਸ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਕਿਉਂਕਿ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਇਮਾਨਦਾਰ ਤੇ ਲੋਕ ਪੱਖੀ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਵਾਰਡ ਨੰਬਰ 3 ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੀਮਤੀ ਅਨੀਤਾ ਅਰੋੜਾ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਬਣਾਉਣ ਤਾਂ ਜੋ ਵਾਰਡ ਦੇ ਵਿਕਾਸ ਨੂੰ ਹੋਰ ਗਤੀ ਮਿਲ ਸਕੇ। ਇਸ ਮੌਕੇ ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਮਿਹਰ ਸਿੰਘ ਚਾਨੀ, ਸ਼ੇਰ ਸਿੰਘ, ਅਜੇ ਪਸਰੀਜਾ, ਵਰਿੰਦਰ ਕਟਾਰੀਆ, ਹਰਪਾਲ ਸਿੰਘ ਸੰਧੂ, ਬਿੱਟਾ ਨਰੂਲਾ, ਸੰਤੋਸ਼ ਮਦਾਨ, ਰਾਜ ਸ਼ਾਲੀਮਾਰ, ਕਮਲ ਰਾਜਪੂਤ, ਪੰਕਜ ਮੁਖੀਜਾ, ਸਰਦੂਲ ਸਿੰਘ ਬਰਾੜ, ਗੁਰਬਚਨ ਸਿੰਘ ਬਰਾੜ, ਰਾਜਪਾਲ ਸਿੰਘ ਸੋਹੀ, ਬਲਰਾਜ ਸਿੰਘ ਬਰਾੜ, ਗੌਰਵ ਗਲਹੋਤਰਾ, ਕਾਜਲ ਅਰੋੜਾ, ਘਣਸ਼ਿਆਮ ਗੋਇਲ, ਗੁਰਜੀਤ ਸਿੰਘ ਸਰਾ, ਗੁਰਮੇਜ ਸਿੰਘ, ਵੀਰਪਾਲ ਕੌਰ, ਮਨਜੀਤ ਕੌਰ, ਹਰਪ੍ਰੀਤ ਸਿੰਘ ਮੁਹਾਰ, ਹੈਪੀ ਚਾਨੀ, ਓਮਾ ਸ਼ੰਕਰ ਅਤੇ ਹੋਰ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।