ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਨੂੰ ਫਿਲਹਾਲ ਖ਼ਤਮ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਸਫਾਈ ਕਰਮਚਾਰੀਆਂ ਦੇ ਆਗੂਆਂ ਨੇ ਇਹ ਫੈਸਲਾ ਲਿਆ। ਸਰਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ।

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ। ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਨੂੰ ਫਿਲਹਾਲ ਖ਼ਤਮ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਸਫਾਈ ਕਰਮਚਾਰੀਆਂ ਦੇ ਆਗੂਆਂ ਨੇ ਇਹ ਫੈਸਲਾ ਲਿਆ। ਸਰਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਸਫਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ।
ਹੜਤਾਲ ਕਾਰਨ ਸ਼ਹਿਰ ’ਚ ਗਲੀਆਂ, ਬਾਜ਼ਾਰਾਂ ਅਤੇ ਮੁੱਖ ਸੜਕਾਂ ’ਤੇ ਕੂੜੇ ਦੇ ਢੇਰ ਲੱਗ ਗਏ ਸਨ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਗੰਦਗੀ ਵਧਣ ਕਾਰਨ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣ ਗਿਆ ਸੀ।
ਇਸ ਮੌਕੇ ਸਫਾਈ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੁੱਖ ਮੰਗਾਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਸਰਕਾਰ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ’ਚ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ।