10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 02 May 2026 04:28 PM (IST)
Updated Date: Sat, 02 May 2026 04:29 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸੰਤ ਬਾਬਾ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਬਰਕੰਦੀ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ 10ਵੀਂ ਕਲਾਸ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਨਾਲ ਇਹ ਕਾਬਿਲੇ-ਤਾਰੀਫ਼ ਨਤੀਜੇ ਸਾਹਮਣੇ ਆਏ ਹਨ। ਪ੍ਰਾਜਕਤਾ ਨੇ 92% ਅੰਕ ਹਾਸਲ ਕੀਤੇ, ਜਦਕਿ ਗੁਰਪ੍ਰੀਤ ਸਿੰਘ ਨੇ ਵੀ 92% ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਐਸ਼ਮੀਤ ਕੌਰ ਨੇ 91.4%, ਮਨਮੀਤ ਸਿੰਘ ਨੇ 90.2%, ਸ਼ਾਨਵੀਰ ਸਿੰਘ ਨੇ 90%, ਰੀਤਵੀਰ ਕੌਰ ਨੇ 89.4%, ਤੇਜਸ ਅਤੇ ਗਗਨਦੀਪ ਕੌਰ ਨੇ 89%, ਤਮੰਨਾ ਨੇ 88.2%, ਹਰਫ਼ਤਹਿ ਸਿੰਘ ਨੇ 88%, ਬ੍ਰਹਮਜੀਤ ਕੌਰ ਨੇ 87% ਅਤੇ ਕਰਨਪ੍ਰੀਤ ਸਿੰਘ ਨੇ 85.4% ਅੰਕ ਹਾਸਲ ਕਰਕੇ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਮੈਡਮ ਸੁਖਰਾਜ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ’ਚ ਵੀ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮੈਡਮ ਜਯੋਤੀ ਗੂੰਬਰ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਬਣ ਗਿਆ ਅਤੇ ਵਿਦਿਆਰਥੀਆਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਜਸਵਿੰਦਰ ਸਿੰਘ , ਮੈਨੇਜਿੰਗ ਡਾਇਰੈਕਟਰ ਮੈਡਮ ਸੁਖਰਾਜ ਕੌਰ, ਕਾਰਜਕਾਰੀ ਡਾਇਰੈਕਟਰ ਸ੍ਰ ਸੁਖਦੇਵ ਸਿੰਘ, ਪ੍ਰਿੰਸੀਪਲ ਜਯੋਤੀ ਗੂੰਬਰ ਅਤੇ ਸਮੂਹ ਸਟਾਫ਼ ਮੈਬਰ ਹਾਜ਼ਰ ਸਨ।