ਮਾਤਾ ਸੁਰਜੀਤ ਕੌਰ ਦੀ ਯਾਦ ’ਚ ਅੱਖਾਂ ਦਾ ਕੈਂਪ ਅੱਜ
ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ
Publish Date: Wed, 03 Dec 2025 03:54 PM (IST)
Updated Date: Thu, 04 Dec 2025 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਜੀ ਦੀ ਸਲਾਨਾ ਬਰਸੀ ਸਮਾਗਮ 4 ਤੋਂ 6 ਦਸੰਬਰ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਇਤਿਹਾਸਕ ਪਿੰਡ ਗੱਜਣਵਾਲਾ ਵਿਖੇ ਐੱਨਆਰਆਈ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਤਾਰਾ ਸਿੰਘ ਜੀ ਸਤਿਕਾਰ ਕਮੇਟੀ ਵੱਲੋਂ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਸਲਾਨਾ ਬਰਸੀ ਸਬੰਧੀ ਪ੍ਰਬੰਧਕਾਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਨ੍ਹਾਂ ਧਾਰਮਿਕ ਸਮਾਗਮਾ ਸਬੰਧੀ ਜਾਣਕਾਰੀ ਦਿੰਦਿਆਂ ਗਰੁਦਆਰਾ ਸਾਹਿਬ ਦੇ ਗ੍ਰੰਥੀ ਬਾਬਾ ਚਮਕੌਰ ਸਿੰਘ ਜੀ ਅਤੇ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਧਾਰਮਿਕ ਬਰਸੀ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ। ਬਾਬਾ ਚਮਕੌਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਲਾਨਾ ਧਾਰਮਿਕ ਸਮਾਗਮਾਂ ‘ਚ ਹਜੂਰੀ ਰਾਗੀ ਭਾਈ ਜਸ਼ਨਪ੍ਰੀਤ ਸਿੰਘ ਗੱਜਣਵਾਲਾ, ਰਾਗੀ ਭਾਈ ਅਮਨਦੀਪ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਗਿਆਨੀ ਸੁਖਦੇਵ ਸਿੰਘ ਡੱਲਾ ਸੰਗਤਾਂ ਨਾਲ ਗੁਰ ਇਤਿਹਾਸ ਦੌਰਾਨ ਵਿਚਾਰਾਂ ਦੀ ਸਾਂਝ ਪਾਉਣਗੇ। ਬਰਸੀ ਸਮਾਮਗਾ ਦੀ ਸਮਾਪਤੀ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਪ੍ਰਬੰਧਕਾਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਇਨ੍ਹਾਂ ਬਰਸੀ ਸਮਾਗਮਾ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਵਰਗੀ ਮਾਤਾ ਸੁਰਜੀਤ ਕੌਰ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵੱਲੋਂ 4 ਦਸੰਬਰ ਵੀਰਵਾਰ ਨੂੰ ਚਿੱਟੇ ਮੋਤੀਏ ਦਾ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਗੁਰਦੁਆਰਾ ਹਰਗੋਬਿੰਦ ਸਾਹਿਬ ਜੀ ਪਾਤਸ਼ਾਹੀ ਛੇਵੀਂ ਵਿਖੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਮਰੀਜ਼ਾਂ ਦੇ ਫਰੀ ਆਪਰੇਸ਼ਨ ਕੀਤੇ ਜਾਣਗੇ। ਉਨ੍ਹਾਂ ਇਲਾਕੇ ਦੀ ਸੰਗਤ ਨੂੰ ਬਰਸੀ ਸਮਾਗਮਾ ਦੌਰਾਨ ਕੈਂਪ ਵਿਚ ਪਹੁੰਚ ਕਿ ਲਾਹਾ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹੋਰਨਾ ਤੋਂ ਇਲਾਵਾ ਭਾਈ ਜਸ਼ਨਪ੍ਰੀਤ ਸਿੰਘ, ਬਾਬਾ ਬਲਕਰਨ ਸਿੰਘ, ਸਤਵਿੰਦਰ ਸਿੰਘ ਬਰਾੜ, ਹਰਬਸਨ ਸਿੰਘ ਬਰਾੜ, ਰਜਿੰਦਰਪਾਲ ਸਿੰਘ ਬਰਾੜ, ਗੁਰਤੇਜ ਸਿੰਘ ਢਿੱਲੋਂ, ਰਾਜਦੀਪ ਸਿੰਘ ਘਾਰੂ, ਕਲਜੀਤ ਸਿੰਘ, ਚਮਕੌਰ ਸਿੰਘ, ਗੁਰਲਾਬ ਸਿੰਘ ਬਰਾੜ ਆਦਿ ਹਾਜਰ ਸਨ।