ਸੰਤ ਬਿਸ਼ਨ ਦਾਸ ਜੀ ਦੀ ਸਾਲਾਨਾ ਬਰਸੀ 17 ਨੂੰ
ਗੁਰਦੁਆਰਾ ਸਾਹਿਬ ਜੀ ਪ੍ਰਬੰਧਕ
Publish Date: Tue, 14 Apr 2026 03:28 PM (IST)
Updated Date: Wed, 15 Apr 2026 04:00 AM (IST)
ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ
ਚੜਿੱਕ: ਗੁਰਦੁਆਰਾ ਸਾਹਿਬ ਜੀ ਪ੍ਰਬੰਧਕ ਕਮੇਟੀ ਰਾਮੂੰਵਾਲਾ ਨਵਾਂ ਵੱਲੋਂ ਗ੍ਰਾਂਮ ਪੰਚਾਇਤ, ਸਮੂਹ ਨਗਰ ਵਾਸੀਆਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਬਿਸ਼ਨ ਦਾਸ ਜੀ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਾਹਿਬ ਜੀ ਵਿਖੇ ਮਨਾਈ ਜਾ ਰਹੀ ਹੈ । ਇਸ ਸਬੰਧੀ ਪ੍ਰਧਾਨ ਭਾਈ ਬਲਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ 15 ਅਪ੍ਰੈਲ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਸਾਹਿਬ ਜੀ ਪ੍ਰਕਾਸ਼ ਹੋਣਗੇ, ਜਿੰਨ੍ਹਾਂ ਦੇ ਭੋਗ 17 ਅਪ੍ਰੈਲ ਨੂੰ ਪਾਏ ਜਾਣਗੇ। ਸੇਵਾਦਾਰ ਰਵਿੰਦਰ ਬਿੱਟਾ ਨੇ ਦੱਸਿਆ ਕਿ ਭੋਗ ਉਪਰੰਤ ਭਾਈ ਇਕਬਾਲ ਸਿੰਘ ਲੰਘੇਆਣੇ ਵਾਲੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਮੌਕੇ ਪ੍ਰਧਾਨ ਬਲਦੀਪ ਸਿੰਘ ਖ਼ਾਲਸਾ, ਗੁਰਮੀਤ ਸਿੰਘ ਕਾਕਾ ਨੰਬਰਦਾਰ, ਮੋਹਣ ਸਿੰਘ ਗਿੱਲ ਮੈਂਬਰ ਪੰਚਾਇਤ, ਰਵਿੰਦਰ ਬਿੱਟਾ, ਜਗਦੀਪ ਸਿੰਘ ਪੱਪੂ ਪ੍ਰਧਾਨ, ਗੁਰਭੇਜ ਸਿੰਘ ਗਿੱਲ, ਹਰਦੀਪ ਸਿੰਘ ਫੌਜੀ, ਚਮਕੌਰ ਸਿੰਘ, ਗਮਦੂਰ ਸਿੰਘ, ਨਿਰਭੈ ਸਿੰਘ ਅਤੇ ਜਗਸੀਰ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।