ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਮੌਕੇ ਪਿੰਡ ਡੋਡ ਦੇ ਸਰਪੰਚ ਨੇ ਦਿੱਤੀ ਸਹਾਇਤਾ ਰਾਸ਼ੀ
ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਮੌਕੇ ਪਿੰਡ ਡੋਡ ਦੇ ਸਰਪੰਚ ਨੇ ਦਿੱਤੀ ਸਹਾਇਤਾ ਰਾਸ਼ੀ
Publish Date: Tue, 02 Dec 2025 04:18 PM (IST)
Updated Date: Tue, 02 Dec 2025 04:20 PM (IST)

ਪੱਤਰ ਪੇਰਕ, ਪੰਜਾਬੀ ਜਾਗਰਣ, ਜੈਤੋ : ਇੱਥੋਂ ਨੇੜਲੇ ਪਿੰਡ ਡੋਡ ਦੇ ਸਰਪੰਚ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਗਿੱਲ ਵੱਲੋਂ ਆਪਣੇ ਪੰਚਾਇਤੀ ਚੋਣਾਂ ਦੌਰਾਨ ਪਿੰਡ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਨਿਭਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਪਣੇ ਵਾਅਦੇ ਮੁਤਾਬਿਕ ਸਰਪੰਚ ਕੁਲਦੀਪ ਸਿੰਘ ਗਿੱਲ ਹੁਣ ਤੱਕ 20 ਲੜਕੀਆਂ ਦੇ ਵਿਆਹ ਸਮਾਗਮ ਮੌਕੇ ਲੋੜਵੰਦ ਪਰਿਵਾਰਾਂ ਦੀ ਮਦਦ ਕਰ ਚੁੱਕੇ ਹਨ। ਅੱਜ ਉਹਨਾਂ ਵੱਲੋਂ ਪਿੰਡ ਦੇ ਪਰਿਵਾਰ ਬਲਵੰਤ ਸਿੰਘ ਦੀ ਪੁੱਤਰੀ ਅਤੇ ਸਵਰਗਵਾਸੀ ਇਕਬਾਲ ਸਿੰਘ ਦੀ ਬੇਟੀ ਦੇ ਵਿਆਹ ਸਮਾਗਮ ਨੂੰ ਮੁੱਖ ਰੱਖਦਿਆਂ ਦੋਵੇਂ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਗਈ। ਸਰਪੰਚ ਕੁਲਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਹ 19ਵੀਂ ਅਤੇ 20ਵੀਂ ਮਦਦ ਵੀ ਉਹਨਾਂ ਵੱਲੋਂ ਐੱਨ ਆਰ ਆਈ ਭਰਾਵਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਬਰਾੜ ਡੋਡ, ਪੰਚ ਬਲਵੀਰ ਸਿੰਘ, ਪੰਚ ਚਮਕੌਰ ਸਿੰਘ, ਸੰਪੂਰਨ ਸਿੰਘ ਡੋਡ, ਰੀਛੂ ਗਿੱਲ, ਜਸਵੀਰ ਸਿੰਘ ਗਿੱਲ, ਉੱਤਮ ਸਿੰਘ ਡੋਡ, ਜਸਵਿੰਦਰ ਸਿੰਘ ਡੋਡ, ਜਗਦੀਪ ਸਿੰਘ, ਬਿੰਦਰ ਸਿੰਘ ਸੰਧੂ, ਮਾਸਟਰ ਸੁਖਵਿੰਦਰ ਸਿੰਘ, ਡਾ. ਜਰਨੈਲ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਸ਼ਮਿੰਦਰ ਸਿੰਘ, ਸਾਧੂ ਸਿੰਘ ਖਾਲਸਾ, ਗੀਤਕਾਰ ਪੰਮਾ, ਕੁਲਵੀਰ ਸਿੰਘ ਬਿੱਟੂ ਬਾਜਵਾ, ਖੁਸ਼ ਬਾਜਵਾ, ਗੁਰਪ੍ਰੀਤ ਸਿੰਘ ਬਾਜਵਾ, ਅੰਮ੍ਰਿਤ ਸਿੰਘ ਆਦਿ ਹਾਜ਼ਰ ਸਨ।