ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ, 14 ਸਕੂਲੀ ਬੱਸਾਂ ਦੇ ਕੱਟੇ ਚਲਾਨ : ਏਆਰਟੀਓ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਲਿਟਲ ਫਲਾਵਰ ਕੋਨਵੈਂਟ ਸਕੂਲ, ਸ੍ਰੀ ਮੁਕਤਸਰ ਸਾਹਿਬ ’ਚ ਸਕੂਲ ’ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਮੌਕੇ ਏਆਰਟੀਓ ਜਸਵਿੰਦਰ ਸਿੰਘ ਅਤੇ ਚੈਕਿੰਗ ਟੀਮ ਦੁਆਰਾ 14 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਇਸ ਦੌਰਾਨ ਸਕੂਲੀ ਵੈਨਾਂ ਦੇ ਡਰਾਇਵਰਾਂ ਨੂੰ ਦੱਸਿਆ ਗਿਆ ਕਿ ਇਸ ਪਾਲਿਸੀ ਤਾਹਿਤ ਬੱਸ ਦੇ ਪਿੱਛੇ ਅਤੇ ਅੱਗੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਇਹ ਕਿਰਾਏ ’ਤੇ ਲਈ ਗਈ ਬੱਸ ਹੈ, ਤਾਂ ਔਨ ਸਕੂਲ ਡਿਊਟੀ ਸਪੱਸ਼ਟ ਤੌਰ ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ੍ਰਏਡ੍ਰਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀਸੀਟੀਵੀ ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ। ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਬੱਸ ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ ਹੋਣਾ ਚਾਹੀਦਾ ਹੈ। ਬੱਸ ਦੇ ਦਰਵਾਜ਼ੇ ਭਰੋਸੇਯੋਗ ਤਾਲੇ ਨਾਲ ਫਿੱਟ ਕੀਤੇ ਜਾਣੇ ਲਾਜ਼ਮੀ ਹੈ। ਸਕੂਲ ਬੱਸ ਵਿੱਚ ਸਪੀਡ ਗਵਰਨਰ ਲਗਾਇਆ ਜਾਣਾ ਲਾਜ਼ਮੀ ਹੈ। ਸਕੂਲ ਬੱਸ ਦੀ ਬਾਡੀ ਪੀਲੇ ਰੰਗ ਦੀ ਹੋਣੀ ਲਾਜ਼ਮੀ ਹੈ। ਸਕੂਲੀ ਬੈਗਾਂ ਨੂੰ ਸੁਰੱਖਿਅਤ ਰੱਖਣ ਲਈ, ਸੀਟਾਂ ਦੇ ਹੇਠਾਂ ਇੱਕ ਜਗ੍ਹਾ ਫਿੱਟ ਹੋਣੀ ਲਾਜ਼ਮੀ ਹੈ। ਸਕੂਲ ਬੱਸ ਦੀ ਫਿਟਨੈਸ ਹੋਣਾ ਲਾਜਮੀ ਹੈ। ਸਕੂਲੀ ਬੱਸਾਂ ਦਾ ਬੀਮਾ ਲਾਜ਼ਮੀ ਹੈ। ਸਕੂਲ ਬੱਸ ਵੈਧ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਲਾਜ਼ਮੀ ਹੈ। ਸਕੂਲੀ ਬੱਚਿਆਂ ਨੂੰ ਲਿਜਾਣ ਵਾਲੇ ਹਰ ਵਾਹਨ, ਬੱਸ, ਵੈਨ ਜਾਂ ਆਵਾਜਾਈ ਦੇ ਅਜਿਹੇ ਹੋਰ ਸਾਧਨਾਂ ਕੋਲ ਉਚਿਤ ਪਰਮਿਟੇਇਜਾਜ਼ਤ ਹੋਣੀ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ ਹੈਵੀ ਟਰਾਂਸਪੋਰਟ ਵਾਹਨ ਚਲਾਉਣ ਲਈ ਇੱਕ ਵੈਧ ਲਾਇਸੰਸ ਹੋਣਾ ਅਤੇ ਘੱਟੋੑ-ਘੱਟ 5 ਸਾਲ ਦਾ ਤਜਰਬਾ ਲਾਜ਼ਮੀ ਹੈ। ਸਕੂਲ ਬੱਸ ਦੇ ਡਰਾਈਵਰ ਕੋਲ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਉਸਦਾ ਟ੍ਰੈਫਿਕ ਅਪਰਾਧਾਂ ਦਾ ਕੋਈ ਪਿਛਲਾ ਰਿਕਾਰਡ ਨਹੀਂ ਹੋਣਾ ਚਾਹੀਦਾ। ਸਕੂਲ ਬੱਸ ਦੇ ਡਰਾਈਵਰ ਅਤੇ ਕੰਡਕਟਰੇਅਟੈਂਡੈਂਟ ਨੂੰ ਸਹੀ ਵਰਦੀ ਪਹਿਨਣੀ ਚਾਹੀਦੀ ਹੈ। ਜਿਸ ’ਤੇ ਡਰਾਈਵਰ ਅਤੇ ਕੰਡਕਟਰ ਦਾ ਲਾਇਸੈਂਸ ਨੰਬਰ ਲਿਖਿਆ ਹੋਣਾ ਲਾਜ਼ਮੀ ਹੈ। ਵਾਹਨ ਦੇ ਡਰਾਈਵਰਾਂ ਦਾ ਮੈਡੀਕਲ ਫਿਟਨੈਸ ਅਤੇ ਡੋਪ ਟੈਸਟ ਜ਼ਿਲ੍ਹੇ ਦੇ ਸਿਵਲ ਸਰਜਨ ਦੁਆਰਾ ਕੀਤਾ ਜਾਵੇਗਾ। ਹਰ ਬੱਸ ਲਈ ਜਿਸ ਵਿੱਚ ਲੜਕੀਆਂ ਹੋਣ ਲੇਡੀ ਅਟੈਂਡੈਂਟ ਲਾਜ਼ਮੀ ਹੈ। ਬੱਸ ਡਰਾਈਵਰ ਨੂੰ ਸਕੂਲ ਬੱਸ ਵਿੱਚ ਲਿਜਾਏ ਜਾ ਰਹੇ ਬੱਚਿਆਂ ਦੇ ਨਾਵਾਂ ਦੀ ਇੱਕ ਪੂਰੀ ਸੂਚੀ ਆਪਣੇ ਨਾਲ ਰੱਖਣੀ ਲਾਜ਼ਮੀ ਹੈ, ਜਿਸ ਵਿੱਚ ਨਾਮ ਤੋਂ ਇਲਾਵਾ ਕਲਾਸ, ਰਿਹਾਇਸ਼ੀ ਪਤਾ, ਬਲੱਡ ਗਰੁੱਪ ਅਤੇ ਰੁਕਣ ਦੇ ਬਿੰਦੂ, ਰੂਟ ਪਲਾਨ, ਆਦਿ ਜਰੂਰ ਹੋਵੇ। ਸਕੂਲ ਬੱਸ ਦਾ ਐਮਰਜੈਂਸੀ ਐਗਜ਼ਿਟ ਹੋਣਾ ਚਾਹੀਦਾ ਹੈ (ਸੱਜੇ ਪਾਸੇ ਅਤੇ ਪਿੱਛੇ)। ਸਕੂਲ ਕੋਲ ਸਕੂਲੀ ਵੈਨਾਂ ਦੀ ਪਾਰਕਿੰਗ ਸਬੰਧੀ ਆਪਣੀ ਜਗ੍ਹਾ ਹੋਣੀ ਲਾਜ਼ਮੀ ਹੈ। ਸਕੂਲ ਵਿੱਚ ਬੱਸ ਤੋਂ ਚੜਨ ਅਤੇ ਉਤਰਨ ਸਮੇਂ ਬੱਚੇ ਵੱਲੋਂ ਕਿਸੇ ਵੀ ਸੂਰਤ ਵਿੱਚ ਰੋਡ ਕਰਾਸ ਨਹੀ ਕਰਵਾਇਆ ਜਾਵੇਗਾ ਅਤੇ ਇਸ ਨਾਲ ਹੀ ਉਹਨਾਂ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਬੱਚਿਆ ਨੂੰ ਵਹੀਕਲ ਚਲਾਉਣ ਨੂੰ ਨਾ ਦਿੱਤਾ ਜਾਵੇ। ਇਸ ਮੌਕੇ ਸੋਹਲਪ੍ਰੀਤ ਕੌਰ ਬਾਲ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਅਤੇ ਆਰਟੀਓ ਦਫ਼ਤਰ ਦਾ ਸਟਾਫ਼ ਆਦਿ ਹਾਜ਼ਰ ਸੀ।