ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆ ਕੇ ਸਕੂਟਰ ਸਵਾਰ ਦੀ ਮੌਤ
ਤੇਜ ਰਫਤਾਰ ਕਾਰ ਦੀ ਚਪੇਟ ’ਚ ਆਕੇ ਸਕੂਟਰ ਸਵਾਰ ਦੀ ਮੌਤ
Publish Date: Wed, 12 Nov 2025 06:08 PM (IST)
Updated Date: Wed, 12 Nov 2025 06:10 PM (IST)
ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਸਥਾਨਕ ਲੁਧਿਆਣਾ ਰੋਡ ’ਤੇ ਬਿਜਲੀ ਘਰ ਦੇ ਕੋਲ ਇੱਕ ਤੇਜ਼ ਰਫ਼ਤਾਰ ਕਾਰ ਨੇ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਸਦੇ ’ਚ ਸਕੂਟਰ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਕਾਰ ਸਵਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਮੋਗਾ ਪੁਲਿਸ ਦੇ ਸਹਾਇਕ ਸਤਨਾਮ ਸਿੰਘ ਨੇ ਦੱਸਿਆ ਕਿ ਕੋਮਲਪ੍ਰੀਤ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਨੇ ਗੋਧੇਵਾਲ ਸਟੇਡੀਅਮ ਮੋਗਾ ਵੱਲੋਂ ਪੁਲਿਸ ਨੂੰ ਦਿੱਤੇ ਗਏ ਬਿਆਨ ਵਿਚ ਕਿਹਾ ਕਿ 9 ਨਵੰਬਰ ਨੂੰ ਉਸ ਦਾ ਪਿਤਾ ਰਾਜਵਿੰਦਰ ਸਿੰਘ ਆਪਣੇ ਸਕੂਟਰ ’ਤੇ ਸਵਾਰ ਹੋ ਕੇ ਟਰੱਕ ਯੂਨੀਅਨ ਮੋਗਾ ਤੋਂ ਆਪਣੇ ਘਰ ਨੂੰ ਆ ਰਿਹਾ ਸੀ, ਜਦੋਂ ਉਹ ਰੈਸਟ ਹਾਊਸ ਵਾਲਾ ਕੱਟ ਦੇ ਸਾਹਮਣੇ ਪੁੱਜਾ ਤਾਂ ਇੱਕ ਕਾਰ ਜੋ ਕਿ ਲੁਧਿਆਣਾ ਸਾਈਡ ਤੋਂ ਮੋਗਾ ਨੂੰ ਆ ਰਹੀ ਸੀ। ਜਿਸ ਦੇ ਚਾਲਕ ਵੱਲੋਂ ਕਾਰ ਨੂੰ ਲਾਪ੍ਰਵਾਹੀ ਨਾਲ ਚਲਾ ਕੇ ਉਸ ਦੇ ਪਿਤਾ ਦੇ ਸਕੂਟਰ ਵਿਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਸ ਦਾ ਪਿਤਾ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਦੇ ਪਿਤਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਕਾਰ ਚਾਲਕ ਦਲਜੀਤ ਸਿੰਘ ਵਾਸੀ ਬਸਤੀ ਗੋਬਿੰਦਗੜ੍ਹ ਮੋਗਾ ਖ਼ਿਲਾਫ਼ ਥਾਣਾ ਸਿਟੀ ਮੋਗਾ ’ਚ ਮਾਮਲਾ ਦਰਜ ਕਰ ਲਿਆ ਹੈ।