ਲੋਕ ਜਨਗਣਨਾ ਸਬੰਧੀ ਸਹੀ ਜਾਣਕਾਰੀ ਦੇਣ : ਐੱਸਡੀਐੱਮ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ
Publish Date: Wed, 06 May 2026 03:51 PM (IST)
Updated Date: Thu, 07 May 2026 04:03 AM (IST)

ਪੱਤਰ ਪ੍ਰਰਕ ਪੰਜਾਬੀ ਜਾਗਰਣ, ਬਾਘਾਪੁਰਾਣਾ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਬਾਘਾਪੁਰਾਣਾ ’ਚ ਡਰੱਗ ਅਤੇ ਸਮਾਜਿਕ ਆਰਥਿਕ ਜਨਗਣਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਰਵੇਖਣ ਦਾ ਮੁੱਖ ਉਦੇਸ਼ ਇਲਾਕੇ ਵਿੱਚ ਨਸ਼ਾ ਪੀੜਤਾਂ ਦੀ ਸਥਿਤੀ ਅਤੇ ਲੋਕਾਂ ਦੀ ਸਮਾਜਿਕ ਹਾਲਤ ਬਾਰੇ ਸਹੀ ਜਾਣਕਾਰੀ ਇਕੱਠੀ ਕਰਨਾ ਹੈ ਤਾਂ ਜੋ ਭਵਿੱਖ ’ਚ ਪ੍ਰਭਾਵਸ਼ਾਲੀ ਨੀਤੀਆਂ ਬਣਾਈਆਂ ਜਾ ਸਕਣ। ਐੱਸਡੀਐੱਮ ਬਾਘਾਪੁਰਾਣਾ ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਜਨਗਣਨਾ ਟੀਮਾਂ ਵੱਲੋਂ ਘਰ ਘਰ ਜਾ ਕੇ ਡਾਟਾ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਨੇ ਦੱਸਿਆ ਕਿ ਇਕੱਠੀ ਕੀਤੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਹ ਸਰਵੇਖਣ ਨਸ਼ਾ ਮੁਕਤੀ ਮੁਹਿੰਮ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦਾ ਜੀਵਨ ਪੱਧਰ ਨੂੰ ਸੁਧਾਰਨ ਵਿਚ ਮੱਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਡਰੱਗ ਤੇ ਸਮਾਜਿਕ-ਆਰਥਿਕ ਜਨਗਣਨਾ ਅਧੀਨ ਸਰਵੇ ਦੀ ਪ੍ਰਕਿਰਿਆ ਡਿਜੀਟਲ ਮੋਡ ਰਾਹੀਂ ਸਰਕਾਰ ਵੱਲੋਂ ਦਿੱਤੀ ਮੋਬਾਈਲ ਐਪਲੀਕੇਸ਼ਨ ਰਾਹੀਂ ਕੀਤੀ ਜਾਵੇਗੀ। ਐੱਸਡੀਐੱਮ ਨੇ ਦੱਸਿਆ ਕਿ ਸਬ ਡਵੀਜ਼ਨ ਬਾਘਾਪੁਰਾਣਾ ’ਚ ਲੋੜੀਂਦੀਆਂ ਟੀਮਾਂ ਨੂੰ ਟ੍ਰੇਨਿਗਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਤਹਿਸੀਲ ਵਾਸੀ ਇਸ ਜਨਗਣਨਾ ਨੂੰ ਪੂਰਨ ਸਟੀਕ ਤੌਰ ’ਤੇ ਕਰਵਾਉਣ ਲਈ ਆਪਣਾ ਸਹੀ ਡਾਟਾ ਹੀ ਟੀਮਾਂ ਨੂੰ ਮੁਹੱਈਆ ਕਰਵਾਉਣ। ਉਨ੍ਹਾਂ ਜਨਗਣਨਾ ਟੀਮਾਂ ਨੂੰ ਵੀ ਕਿਹਾ ਕਿ ਉਹ ਇਸ ਕੰਮ ’ਚ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ।