ਜਣਗਣਨਾ-2027 ਦਾ ਟ੍ਰੇਨਿੰਗ ਸੈਸ਼ਨ ਸਫਲਤਾਪੂਰਵਕ ਸਮਾਪਤ
ਜਣਗਣਨਾ 2027 ਦੇ ਪਹਿਲੇ ਪੜਾਅ ਦਾ ਦੂਸਰਾ ਤਿੰਨ ਦਿਨਾਂ ਟ੍ਰੇਨਿੰਗ ਸੈਸ਼ਨ ਸਫਲਤਾ ਪੂਰਵਕ ਸਮਾਪਤ
Publish Date: Thu, 30 Apr 2026 04:06 PM (IST)
Updated Date: Thu, 30 Apr 2026 04:10 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਗੁਰਕਿਰਨਦੀਪ ਸਿੰਘ ਸਿੱਧੂ ਪੀਸੀਐੱਸ ਉਪ ਮੰਡਲ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਚਰਨਜੀਤ ਕੌਰ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਣਗਣਨਾ 2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਦੂਸਰਾ ਤਿੰਨ ਰੋਜ਼ਾ ਟ੍ਰੇਨਿੰਗ ਸੈਸ਼ਨਮ ਬਾਵਾ ਨਿਹਾਲ ਸਿੰਘ ਬੀਐੱਡ ਕਾਲਜ ਵਿਖੇ ਸਫਲਤਾਪੂਰਵਕ ਸਮਾਪਤ ਹੋ ਗਿਆ। ਇਸ ਟ੍ਰੈਨਿੰਗ ਸੈਸ਼ਨ ’ਚ ਪ੍ਰਾਜੈਕਟਰ ਦੀ ਸਹਾਇਤਾ ਨਾਲ ਜਣਗਣਨਾ ਨੂੰ ਸਫਲਤਾਪੂਰਵਕ ਨੇਪੇਰੇ ਚਾੜ੍ਹਨ ਬਾਰੇ ਸਮਝਾਇਆ ਗਿਆ। ਇਸ ਦੂਸਰੇ ਟ੍ਰੇਨਿੰਗ ਸੈਸ਼ਨ ਦੀ ਸ਼ੁਰੂਆਤ ਨਾਇਬ ਤਹਿਸੀਲਦਾਰ ਬਰੀਵਾਲਾ ਅਰਸ਼ਪ੍ਰੀਤ ਕੌਰ ਵੱਲੋਂ ਕਰਵਾਈ ਗਈ। ਉਨ੍ਹਾਂ ਵੱਲੋਂ ਸਾਰਿਆਂ ਨੂੰ ਸ਼ੁੱਭਕਾਮਾਨਾਵਾਂ ਦਿੰਦੇ ਹੋਏ ਕਿਹਾ ਗਿਆ ਕਿ ਸਾਰੇ ਹੀ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਕੱਠੀ ਕੀਤੀ ਗਈ ਜਾਣਕਾਰੀ ਨਾਲ ਸਰਕਾਰਾਂ ਵੱਲੋਂ ਬਣਾਈਆਂ ਗਈਆਂ ਨੀਤੀਆਂ ਨਾਲ ਆਮ ਜਨਤਾ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਬੈਚ ਵਾਂਗ ਹੀ 30 ਅਪ੍ਰੈਲ ਤੋਂ 4 ਮਈ ਤੱਕ ਹੋਰ ਬੈਚ ਵੀ ਚੱਲਣਗੇ। ਇਸ ਦੌਰਾਨ ਗਿਣਤੀਕਾਰਾਂ ਅਤੇ ਸੁਪਰਵਾਈਜ਼ਰ ਨੇ ਟ੍ਰੇਨਰਾਂ ਤੋਂ ਸਵਾਲ ਜਵਾਬ ਪੁੱਛ ਕੇ ਜਣਗਨਣਾ ਸਬੰਧੀ ਆਪਣੇ ਸਾਰੇ ਸ਼ੱਕ ਦੂਰ ਕੀਤੇ। ਇਸ ਦੌਰਾਨ ਆਏ ਗਿਣਤੀਕਾਰਾਂ ਅਤੇ ਸੁਪਰਵਾਈਜ਼ਰ ਲਈ ਚਾਹ-ਪਾਣੀ ਅਤੇ ਦੁਪਹਿਰ ਦੇ ਭੋਜਨ ਦਾ ਵੀ ਮੁਕਮੰਲ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਮੂਹ ਫੀਲਜ ਟ੍ਰੇਨਰਾਂ ਅਤੇ ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਅਤੇ ਤਹਿਸੀਲ, ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀ ਮੌਜੂਦ ਸਨ।