ਇਸਤਰੀ ਦਿਵਸ ਸਬੰਧੀ ਸੈਮੀਨਾਰ ਅੱਜ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 08 ਮਾਰਚ ਇਸਤਰੀ ਦਿਵਸ ’ਤੇ ਕੀਤਾ ਜਾ ਰਿਹਾ ਸੈਮੀਨਾਰ
Publish Date: Sat, 07 Mar 2026 03:27 PM (IST)
Updated Date: Sat, 07 Mar 2026 03:30 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ 8 ਮਾਰਚ ਇਸਤਰੀ ਦਿਵਸ ਵਾਲੇ ਦਿਨ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ। ਇਸਤੋਂ ਬਿਨਾਂ ਔਰਤਾਂ ਦੇ ਨਾਲ ਸੰਬੰਧਿਤ ਮੁਸ਼ਕਲਾਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਔਰਤਾਂ ਬਿਲਕੁਲ ਸੁਰੱਖਿਆ ਨਹੀਂ ਹਨ। ਘਰਾਂ ’ਚ ਸੜਕਾਂ ਤੇ ਬਾਜ਼ਾਰਾਂ ਦੇ ਵਿੱਚ ਲੁੱਟਾਂ ਖੋਹਾਂ ਹੋ ਰਹੀਆਂ ਹਨ, ਹਾਲਾਤ ਬਿਲਕੁਲ ਵੱਸੋਂ ਬਾਹਰ ਹੋ ਚੁੱਕੇ ਹਨ। ਉਸ ਨੂੰ ਕੰਟਰੋਲ ਕੀਤਾ ਜਾਵੇ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।