ਨੈਤਿਕ ਸਿੱਖਿਆ ਤੇ ਕੈਰੀਅਰ ਗਾਈਡੈਂਸ ਬਾਰੇ ਕੀਤਾ ਜਾਗਰੂਕ
ਸੋਸ਼ਲ ਵੈੱਲਫ਼ੇਅਰ ਕਲੱਬ ਮੋਗਾ
Publish Date: Wed, 06 May 2026 03:25 PM (IST)
Updated Date: Thu, 07 May 2026 04:02 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਸੋਸ਼ਲ ਵੈੱਲਫ਼ੇਅਰ ਕਲੱਬ ਮੋਗਾ ਵੱਲੋਂ ਪੀਐੱਮ ਸੀਨੀਅਰ ਸੈਕੰਡਰੀ ਸਕੂਲ ਗੋਧੇ ਵਾਲਾ ’ਚ ਨੈਤਿਕ ਸਿੱਖਿਆ ਅਤੇ ਕੈਰੀਅਰ ਗਾਈਡੈਂਸ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ। ਕਲੱਬ ਦੇ ਪ੍ਰਧਾਨ ਓਪੀ ਕੁਮਾਰ ਨੇ ਬੱਚਿਆਂ ਨੂੰ ਦੱਸਿਆ ਕਿ ਜਦੋਂ ਅਸੀਂ ਸਕੂਲ ਵਿਚ ਪੜ੍ਹਨ ਲਈ ਆਉਂਦੇ ਹਾਂ ਤਾਂ ਸਾਨੂੰ ਪੂਰਾ ਧਿਆਨ ਪੜ੍ਹਾਈ ’ਤੇ ਹੀ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਆਪਣੇ ਆਪ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਲਈ ਖੇਡਾਂ ਵਿਚ ਵੀ ਰੁਚੀ ਲੈਣੀ ਚਾਹੀਦੀ ਹੈ। ਇੰਜੀਨੀਅਰ ਝਲਮਨ ਦਾਸ ਨੇ ਦੱਸਿਆ ਕਿ ਸਾਨੂੰ ਨਵੀਆਂ ਤਕਨੀਕਾਂ ਜਿਵੇਂ ਡਰੋਨ ਟੈਕਨਾਲੌਜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਇਲੈਕਟ੍ਰਿਕ ਵਹੀਕਲ ਅਤੇ ਸੋਲਰ ਸਿਸਟਮ ਬਾਰੇ ਜਾਣਕਾਰੀ ਹਾਸਲ ਕਰਨੀ ਹੀ ਪਵੇਗੀ। ਇਨ੍ਹਾਂ ਤਕਨੀਕਾਂ ਨਾਲ ਹੋਣ ਵਾਲੇ ਵਿਕਾਸ ਬਾਰੇ ਬੱਚਿਆਂ ਨੂੰ ਖੁੱਲ੍ਹ ਕੇ ਜਾਣਕਾਰੀ ਦਿੱਤੀ ਗਈ। ਰਾਜਵਿੰਦਰ ਸਿੰਘ ਨੇ ਬੱਚਿਆਂ ਨੂੰ ਸਮਝਾਇਆ ਕਿ ਸਾਨੂੰ ਹਮੇਸ਼ਾ ਅਨੁਸ਼ਾਸਨ ਵਿਚ ਰਹਿਣ ਦਾ ਪਾਬੰਦ ਹੋਣਾ ਚਾਹੀਦਾ ਹੈ। ਸਮੇਂ ਸਿਰ ਹਰ ਕੰਮ ਨੂੰ ਨੇਪਰੇ ਚਾੜ੍ਹਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਰਜਿੰਦਰ ਕੁਮਾਰ ਅਤੇ ਪ੍ਰੇਮ ਸਿੰਘਲ ਵੱਲੋਂ ਪ੍ਰਸ਼ਨ-ਉੱਤਰ ਮੁਕਾਬਲੇ ਦਾ ਆਯੋਜਨ ਵੀ ਕੀਤਾ ਗਿਆ, ਸਹੀ ਉੱਤਰ ਦੇਣ ਵਾਲੇ ਬੱਚਿਆਂ ਨੂੰ ਕਲੱਬ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਬੱਚਿਆਂ ਨੂੰ ਨਵੇਂ ਯੁੱਗ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਅਤੇ ਬਰਿੰਦਰ ਕੌਰ ਅਤੇ ਦਵਿੰਦਰ ਕੌਰ ਨੇ ਕਿਹਾ ਕਿ ਇਸ ਕਲੱਬ ਵੱਲੋਂ ਜੋ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਨਿਸ਼ੰਦੇਹ ਬਹੁਤ ਹੀ ਗਿਆਨਵਰਧਕ ਹੈ। ਇਸ ਲਈ ਇਹ ਸੰਸਥਾ ਵਧਾਈ ਦੀ ਪਾਤਰ ਹੈ। ਇਸ ਮੌਕੇ ’ਤੇ ਕਲੱਬ ਵੱਲੋਂ ਅਜੈ ਸਿੰਗਲਾ, ਰਾਜਵਿੰਦਰ ਸਿੰਘ, ਸੁਰਜੀਤ ਸਿੰਘ, ਪਰਮਜੀਤ ਪੰਮਾ ਅਤੇ ਸੁਸ਼ੀਲ ਗਰਗ ਹਾਜ਼ਰ ਹੋਏ।