ਬਲੂਮਿੰਗ ਬਡਜ਼ ਸਕੂਲ ’ਚ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ
ਜ਼ਿਲ੍ਹਾ-ਮੋਗਾ ਦੀਆਂ ਮਾਣਮੱਤੀ,
Publish Date: Mon, 18 May 2026 03:30 PM (IST)
Updated Date: Tue, 19 May 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ-ਮੋਗਾ ਦੀਆਂ ਮਾਣਮੱਤੀ, ਨਾਮਵਰ ਅਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਬੀਬੀਐੱਸ ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾਕਟਰ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦਨਵਾਂ ਜ਼ਿਲ੍ਹਾ ਮੋਗਾ ਵਿਖੇ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜਤਿੰਦਰ ਸਿੰਘ ਡੀਐੱਸਪੀ ਸਬਡਿਵੀਜ਼ਨ ਮੋਗਾ ਅਤੇ ਡੀਐੱਸਪੀ ਟਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਚੰਦਨਵਾਂ ਦੇ ਵਿਦਿਆਰਥੀਆਂ ਨੂੰ ਟਰੈਫਿਕ ਚਿੰਨ੍ਹਾਂ ਸਬੰਧੀ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ 112 ਹੈਲਪ ਲਾਈਨ ਨੰਬਰ ਸਬੰਧੀ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ । ਏਐੱਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । ਏਐੱਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਟਰੈਫਿਕ ਚਿੰਨ੍ਹਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਈਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ ,ਦੋ ਪਈਆ ਵਾਹਣ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਸਬੰਧੀ , 112 ਹੈਲਪ ਲਾਈਨ ਨੰਬਰ ਸਬੰਧੀ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ। ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ ’ਤੇ ਦੇਣ ਦੀ ਅਪੀਲ ਕੀਤੀ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਸੈੱਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਰਮਨ ਸ਼ਰਮਾ, ਵੀਰਪਾਲ ਕੌਰ, ਜਯੋਤੀ ਬਾਂਸਲ, ਸੁਖਜੀਤ ਕੌਰ, ਜਸਵੀਰ ਕੌਰ, ਮਨਿੰਦਰ ਕੌਰ, ਬਲਜੀਤ ਕੌਰ, ਸਰਬਜੀਤ ਕੌਰ, ਰਮਨਦੀਪ ਕੌਰ, ਬਲਵੀਰ ਕੌਰ, ਅਮਨਦੀਪ ਕੌਰ ਖੋਸਾ, ਅਮਨਦੀਪ ਕੌਰ ਅਤੇ ਸੁਖਵੀਰ ਕੌਰ ਆਦਿ ਅਧਿਆਪਕ ਸਾਹਿਬਾਨ ਹਾਜ਼ਰ ਸਨ।