ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀ ਸ਼ੱਕੀ ਹਾਲਾਤ ’ਚ ਗੋਲੀ ਲੱਗਣ ਨਾਲ ਮੌਤ
ਮੋਗਾ ਜ਼ਿਲ੍ਹੇ ਦੇ ਪਿੰਡ ਭੋਡੀਵਾਲ ਦੀ ਭਾਟੇਵਾਲਾ ਬਸਤੀ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੌਜੂਦਾ ਸਰਪੰਚ 28 ਸਾਲ ਦੇ ਜਸਵੰਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਤਰਾਂ ਮੁਤਾਬਕ, ਜਸਵੰਤ ਸਿੰਘ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਮੌਕੇ ਧਰਮਕੋਟ ਥਾਣੇ ਦੇ ਏ.ਐੱਸ.ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਸਵੰਤ ਸਿੰਘ ਵਾਸੀ ਭੋਡੀਵਾਲ ਵਜੋਂ ਹੋਈ ਹੈ।
Publish Date: Thu, 13 Nov 2025 04:46 PM (IST)
Updated Date: Thu, 13 Nov 2025 04:52 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਭੋਡੀਵਾਲ ਦੀ ਭਾਟੇਵਾਲਾ ਬਸਤੀ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੌਜੂਦਾ ਸਰਪੰਚ 28 ਸਾਲ ਦੇ ਜਸਵੰਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਤਰਾਂ ਮੁਤਾਬਕ, ਜਸਵੰਤ ਸਿੰਘ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਮੌਕੇ ਧਰਮਕੋਟ ਥਾਣੇ ਦੇ ਏ.ਐੱਸ.ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਸਵੰਤ ਸਿੰਘ ਵਾਸੀ ਭੋਡੀਵਾਲ ਵਜੋਂ ਹੋਈ ਹੈ।
ਉਹ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਪਿਛਲੀ ਰਾਤ ਜਸਵੰਤ ਸਿੰਘ ਆਪਣੇ ਕਮਰੇ ਵਿਚ ਸੌਣ ਲਈ ਗਿਆ ਸੀ ਪਰ ਸਵੇਰੇ ਪਰਿਵਾਰ ਵੱਲੋਂ ਕਈ ਵਾਰ ਫ਼ੋਨ ਕਰਨ ਦੇ ਬਾਵਜੂਦ ਜਦੋਂ ਜਵਾਬ ਨਾ ਮਿਲਿਆ ਤਾਂ ਪਰਿਵਾਰਕ ਮੈਂਬਰਾਂ ਨੇ ਕਮਰੇ ਦਾ ਦਰਵਾਜ਼ਾ ਤੋੜਿਆ। ਅੰਦਰ ਜਾਣ ’ਤੇ ਪਤਾ ਲੱਗਾ ਕਿ ਜਸਵੰਤ ਸਿੰਘ ਮ੍ਰਿਤਕ ਪਿਆ ਸੀ ਅਤੇ ਨੇੜੇ ਹੀ .32 ਬੋਰ ਦਾ ਰਿਵਾਲਵਰ ਪਿਆ ਹੋਇਆ ਸੀ। ਇਸ ਮੌਕੇ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਅਤੇ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ, ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ।
ਇਸ ਮੌਕੇ ਏ.ਐੱਸ.ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ। ਇਸ ਘਟਨਾ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਨਿਵਾਸੀਆਂ ਨੇ ਕਿਹਾ ਕਿ ਜਸਵੰਤ ਸਿੰਘ ਮਿਲਣਸਾਰ ਤੇ ਲੋਕਾਂ ਦੇ ਕੰਮਾਂ ਵਿੱਚ ਹਮੇਸ਼ਾ ਅੱਗੇ ਰਹਿਣ ਵਾਲਾ ਵਿਅਕਤੀ ਸੀ। ਉਸ ਦੀ ਅਚਾਨਕ ਮੌਤ ਨੇ ਪਿੰਡ ਨੂੰ ਗਮਗੀਨ ਕਰ ਦਿੱਤਾ ਹੈ।