ਐੱਸਐੱਫਸੀ ਕਾਨਵੈਂਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ
Publish Date: Mon, 04 May 2026 04:41 PM (IST)
Updated Date: Tue, 05 May 2026 04:03 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਐੱਸਐੱਫਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਜੋ ਕਿ ਆਈਸੀਐੱਸ ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਨੇ ਇਕ ਵਾਰ ਫਿਰ ਆਪਣੀ ਉੱਚ ਕੋਟੀ ਦੀ ਸਿੱਖਿਆ ਪ੍ਰਣਾਲੀ ਦਾ ਸਬੂਤ ਦਿੱਤਾ ਹੈ। ਹਾਲ ਹੀ ਵਿਚ ਘੋਸ਼ਿਤ ਹੋਏ ਆਈਸੀਐੱਸਈ ਬੋਰਡ ਦੇ ਨਤੀਜਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਅਤੇ 12ਵੀਂ ਜਮਾਤ ਵਿਚ ਬੇਮਿਸਾਲ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਮਾਤਾ-ਪਿਤਾ, ਸਗੋਂ ਪੂਰੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਸ਼ਾਨਦਾਰ ਨਤੀਜਿਆਂ ਦੀ ਖੁਸ਼ੀ ਮਨਾਉਣ ਲਈ ਸਕੂਲ ਵਿਚ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ 10ਵੀਂ ਅਤੇ 12ਵੀਂ ਜਮਾਤ ਦੇ ਕਾਮਯਾਬ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸੱਦਾ ਦਿੱਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ’ਤੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਖੁਸ਼ੀ ਦੇ ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ ਅਤੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਤਾ-ਪਿਤਾ ਨੂੰ ਦਿਲੋਂ ਵਧਾਈਆਂ ਦਿੱਤੀਆਂ।