ਹਨੀ ਫੱਤਣਵਾਲਾ ਨੇ ਕੀਤਾ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ
ਹਨੀ ਫੱਤਣਵਾਲਾ ਨੇ ਕੀਤਾ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ
Publish Date: Tue, 21 Apr 2026 05:19 PM (IST)
Updated Date: Tue, 21 Apr 2026 05:22 PM (IST)
ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਾਸੀ ਮਾਤਾ ਜਸਵਿੰਦਰ ਕੌਰ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੇ ਮ੍ਰਿਤਕ ਦੇ ਪੁੱਤਰ ਹਰਪਿੰਦਰ ਸਿੰਘ ਏਐਸਆਈ ਪੰਜਾਬ ਪੁਲਿਸ ਨਾਲ ਦੁੱਖ ਸਾਂਝਾ ਕਰਦਿਆਂ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਜਸਵਿੰਦਰ ਕੌਰ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਸਾਹਿਬ ਸਿੰਘ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ।