ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਵੱਲੋਂ ਪ੍ਰਦਰਸ਼ਨ
ਬਿਜਲੀ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ
Publish Date: Thu, 30 Apr 2026 05:27 PM (IST)
Updated Date: Fri, 01 May 2026 04:09 AM (IST)

ਬਿਜਲੀ ਵਿਭਾਗ ਦੇ ਦਫਤਰ ਅੱਗੇ ਨਾਅਰੇਬਾਜ਼ੀ, ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੂਬੇ ਭਰ ’ਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹਲਕਾ ਪੱਧਰ ਤੇ ਰੋਸ ਧਰਨੇ ਲਗਾਉਣ ਦੇ ਦਿੱਤੇ ਪ੍ਰੋਗਰਾਮ ਤਹਿਤ ਅੱਜ ਕੋਟਕਪੂਰਾ ’ਚ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਅਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਬਿਜਲੀ ਦਫ਼ਤਰ ਕੋਟਕਪੂਰਾ ਦੇ ਬਾਹਰ ਰੋਸ ਧਰਨਾ ਦਿੱਤਾ।ਇਸ ਮੌਕੇ ਮਨਤਾਰ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮਾੜੇ ਪ੍ਰਬੰਧਾਂ ਕਰਕੇ ਲੋਕਾਂ ਨੂੰ ਅੱਤ ਦੀ ਗਰਮੀ ਵਿੱਚ ਬਿਜਲੀ ਦੇ ਲੰਬੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਨਾਲ ਜਿੱਥੇ ਆਮ ਵਿਅਕਤੀ ਦਾ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉੱਥੇ ਨਾਲ ਹੀ ਕਿਸਾਨ ਅਤੇ ਵਪਾਰੀ ਵਰਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਜਿਸ ਨਾਲ ਅਰਥ ਵਿਵਸਥਾ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਲੁੱਟਣ ਅਤੇ ਕੁੱਟਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ ਅਤੇ ਸਰਕਾਰ ਹਰ ਫਰੰਟ ਉੱਤੇ ਫੇਲ ਹੋਈ ਹੈ। ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਘਰਾਂ ਵਿਚ ਬੱਚਿਆਂ ਅਤੇ ਬਜ਼ੁਰਗਾਂ ਦਾ ਗਰਮੀ ਕਾਰਨ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਇਹ ਸੰਕਟ ਸਿਰਫ਼ ਘਰੇਲੂ ਪੱਧਰ ਤੱਕ ਸੀਮਿਤ ਨਹੀਂ, ਸਗੋਂ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਵੀ ਵੱਡੀ ਚੁਣੌਤੀ ਬਣ ਗਿਆ ਹੈ। ਲੰਬੇ ਬਿਜਲੀ ਕੱਟਾਂ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਆਰਥਿਕ ਨੁਕਸਾਨ ਵੱਧ ਰਿਹਾ ਹੈ। ਇਸਦੇ ਨਾਲ ਹੀ ਪੇਂਡੂ ਖੇਤਰਾਂ ਵਿਚ ਖੇਤੀਬਾੜੀ ’ਤੇ ਵੀ ਇਸਦਾ ਸਿੱਧਾ ਅਸਰ ਪੈ ਰਿਹਾ ਹੈ, ਕਿਉਂਕਿ ਟਿਊਬਵੈੱਲ ਅਤੇ ਸਿੰਚਾਈ ਪ੍ਰਣਾਲੀਆਂ ਪੂਰੀ ਤਰ੍ਹਾਂ ਬਿਜਲੀ ’ਤੇ ਨਿਰਭਰ ਹਨ।ਉਨ੍ਹਾਂ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਇਕ ਪਾਸੇ ਪੰਜਾਬ ਨੂੰ ਬਿਜਲੀ ਸਰਪਲੱਸ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਅਣਐਲਾਨੇ ਕੱਟਾਂ ਨਾਲ ਪਰੇਸ਼ਾਨ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਬਿਜਲੀ ਸਪਲਾਈ ਨੂੰ ਸੁਧਾਰਿਆ ਨਾ ਗਿਆ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜੱਥੇਦਾਰ ਸ਼ੇਰ ਸਿੰੰਘ ਮੰਡ ਵਾਲਾ,ਕੁਲਦੀਪ ਸਿੰਘ ਸਾਬਕਾ ਸਰਪੰਚ,ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ,ਐਡਵੋਕੇਟ ਅਨੁਪ੍ਰਤਾਪ ਸਿੰਘ,ਦਰਸ਼ਨ ਸਿੰਘ ਠੇਕੇਦਾਰ,ਕੇਵਲ ਪ੍ਰੇਮੀ ਨੇ ਸਬੋਧਨ ਕੀਤਾ। ਇਸ ਮੌਕੇ ਜਸਪਾਲ ਸਿੰਘ ਮੌੜ, ਸਾਬਕਾ ਨਗਰ ਕੌਸਲ ਪ੍ਰਧਾਨ ਮੋਹਨ ਸਿੰਘ ਮੱਤਾ,ਸਾਬਕਾ ਨਗਰ ਕੌਸਲ ਦੇ ਵਾਈਸ ਪ੍ਰਧਾਨ ਭੂਸ਼ਨ ਮਿੱਤਲ,ਕੌਰ ਸਿੰਘ ਸੰਧੂ,ਨਰਿੰਦਰ ਸਿੰਘ ਨਿੰਦਾ,ਗੁਰਦਿਆਲ ਸਿੰਘ ਗੋਗਾ,ਬਿੰਦਰ ਸਿੰਘ ਦਿੳਲ,ਬਲਵੀਰ ਸਿੰਘ ਰਾਓ,ਜੋਗਿੰਦਰ ਸਿੰਘ ਬਾਓੂ ਮੱਕੜ,ਪਰਮਜੀਤ ਸਿੰਘ,ਆਸ਼ੂ ਕੁਮਾਰ ਗੱਪਾ,ਗੁਰਮੁੱਖ ਸਿੰਘ ਸੁੱਖਾ ਸਿੰਘ,ਪ੍ਰਤਾਪ ਸਿੰਘ ਨੰਗਲ,ਹਰਬੰਸ ਲਾਲ,ਕੁਲਦੀਪ ਸਿੰਘ,ਜਤਿੱਦਰ ਸਿੰਘ ਸ਼ਨੀਕਾਲਾ ਮੌੜ,ਕਾਲਾ ਸਿੰਘ ਵੜਿੰਗ,ਕੁਲਵਿੰਦਰ ਸਿੰਘ ਬਰਾੜ,ਪਰਮਜੀਤ ਸਿੰਘ ਨੰਗਲ ਆਦਿ ਹਾਜ਼ਰ ਸਨ।