ਮੋਗਾ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ, ਬਿਜਲੀ ਦੇ ਲੱਗ ਰਹੇ ਲੰਮੇ ਕੱਟਾਂ ਦਾ ਹੈ ਮਾਮਲਾ
ਮੋਗਾ ਐਕਸੀਅਨ ਦਫ਼ਤਰ, ਬਾਘਾਪੁਰਾਣਾ ਐਕਸੀਅਨ ਦਫ਼ਤਰ, ਨਿਹਾਲ ਸਿੰਘ ਵਾਲਾ ਐੱਸਡੀਓ ਦਫ਼ਤਰ ਅਤੇ ਧਰਮਕੋਟ ਐੱਸਡੀਓ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜਥੇਬੰਦੀ ਵੱਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ।
Publish Date: Thu, 30 Apr 2026 12:46 PM (IST)
Updated Date: Thu, 30 Apr 2026 12:50 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਸਬ ਡਵੀਜ਼ਨ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਪੰਜਾਬ ਵਿਚ ਲੰਬੇ ਬਿਜਲੀ ਦੇ ਕੱਟਾਂ ਵਿਰੁੱਧ ਕੀਤਾ ਗਿਆ।
ਮੋਗਾ ਐਕਸੀਅਨ ਦਫ਼ਤਰ, ਬਾਘਾਪੁਰਾਣਾ ਐਕਸੀਅਨ ਦਫ਼ਤਰ, ਨਿਹਾਲ ਸਿੰਘ ਵਾਲਾ ਐੱਸਡੀਓ ਦਫ਼ਤਰ ਅਤੇ ਧਰਮਕੋਟ ਐੱਸਡੀਓ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜਥੇਬੰਦੀ ਵੱਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸੰਬੋਧਨ ਕੀਤਾ।