ਸ਼ਿਵਾਲਿਕ ਕਿਡਜ਼ ਸਕੂਲ ਦੇ ਬੱਚੇ ਖੇਡਾਂ ’ਚ ਰਹੇ ਅੱਵਲ
ਸ਼ਿਵਾਲਿਕ ਕਿਡਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਐਥਲੈਟਿਕਸ ਮੀਟ ਵਿੱਚ ਮਾਰੀ ਬਾਜ਼ੀ
Publish Date: Fri, 06 Mar 2026 03:51 PM (IST)
Updated Date: Sat, 07 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਨਹਿਰੂ ਸਟੇਡੀਅਮ ਫ਼ਰੀਦਕੋਟ ਵਿੱਚ ਆਯੋਜਿਤ ਦੂਜੀ ਪੰਜਾਬ ਮਾਸਟਰ ਐਥਲੈਟਿਕਸ ਮੀਟ ਵਿੱਚ ਸ਼ਿਵਾਲਿਕ ਕਿਡਜ਼ ਸਕੂਲ, ਸਹਾਮਣੇ ਸ੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਬਾਬਾ ਫ਼ਰੀਦ ਮਾਸਟਰ ਐਥਲੈਟਿਕਸ ਕਲੱਬ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਭਾਗ ਲਿਆ। ਮੁਕਾਬਲੇ ਦੌਰਾਨ ਚੌਥੀ ਕਲਾਸ ਦੀ ਵਿਦਿਆਰਥਣ ਅਰਸ਼ਨੂਰ ਕੌਰ ਅਤੇ ਪਹਿਲੀ ਕਲਾਸ ਦੀ ਵਿਦਿਆਰਥਣ ਅਮਾਨਤ ਕੌਰ ਨੇ 1600 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਸਕੂਲ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਖੇਡਾਂ ਸਿੱਖਿਆ ਦਾ ਅਹਿਮ ਹਿੱਸਾ ਹਨ ਅਤੇ ਇਹ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਨੇਤ੍ਰਿਤਵ ਗੁਣਾਂ ਦਾ ਵਿਕਾਸ ਕਰਦੀਆਂ ਹਨ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਣਖਿੜਵਾਂ ਅੰਗ ਹਨ। ਖੇਡਾਂ ਸਾਨੂੰ ਆਪਸੀ ਪ੍ਰੇਮ-ਪਿਆਰ ਅਤੇ ਜਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਅਸੀਂ ਹਰ ਮੰਜ਼ਿਲ ਹਾਸਿਲ ਕਰ ਸਕਦੇ ਹਾਂ। ਉਨ੍ਹਾਂ ਖਿਡਾਰਣਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’, ਮੈਂਬਰ ਜਗਮੇਲ ਸਿੰਘ ਬਰਾੜ ਅਤੇ ਮੈਂਬਰ ਘਨੱਈਆ ਲਾਲ ਗਰਗ ਨੇ ਜੇਤੂ ਵਿਦਿਆਰਥਣਾਂ ਅਰਸ਼ਨੂਰ ਕੌਰ ਤੇ ਅਮਾਨਤ ਕੌਰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖ਼ਾਸ ਤੌਰ ’ਤੇ ਵਿਦਿਆਰਥਣਾਂ ਦੇ ਪਿਤਾ ਹੰਸਰਾਜ ਦੇ ਸਹਿਯੋਗ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਾਪਿਆਂ ਦਾ ਸਹਿਯੋਗ ਹੀ ਬੱਚਿਆਂ ਨੂੰ ਉੱਚਾਈਆਂ ਤੱਕ ਲੈ ਜਾਂਦਾ ਹੈ। ਅਖ਼ੀਰ ਵਿੱਚ ਸਕੂਲ ਪਰਿਵਾਰ ਵੱਲੋਂ ਵਿਦਿਆਰਥਣਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਆਸ ਜਤਾਈ ਗਈ ਕਿ ਭਵਿੱਖ ਵਿੱਚ ਵੀ ਇਹੋ ਜਿਹਾ ਪ੍ਰਦਰਸ਼ਨ ਜਾਰੀ ਰਹੇਗਾ।