ਸ਼ਿਵਾਲਿਕ ਪਬਲਿਕ ਸਕੂਲ ਦਾ ਨਤੀਜਾ ਸੌ ਫੀਸਦ
ਸ਼ਿਵਾਲਿਕ ਪਬਲਿਕ ਸੀਨੀ. ਸੈਕੰ. ਸਕੂਲ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ
Publish Date: Tue, 12 May 2026 05:20 PM (IST)
Updated Date: Tue, 12 May 2026 05:21 PM (IST)
ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ਼ਿਵਾਲਿਕ ਪਬਲਿਕ ਸੀਨੀ. ਸੈਕੰ. ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਕੁਸਮ ਪਰੂਥੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁੱਲ 87 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਤੇ 32 ਸਾਲ ਦੀ ਪਰੰਪਰਾ ਨੂੰ ਨਿਰੰਤਰ ਜਾਰੀ ਰੱਖਦੇ ਹੋਏ, ਇਸ ਸਾਲ ਵੀ ਦਸਵੀਂ ਜਮਾਤ ਦਾ ਨਤੀਜਾ 100% ਰਿਹਾ, ਜਿਨ੍ਹਾਂ ’ਚ 6 ਵਿਦਿਆਰਥੀਆਂ ਨੇ 90% ਤੋਂ ਜ਼ਿਆਦਾ ਅਤੇ 19 ਵਿਦਿਆਰਥੀਆਂ ਨੇ 85% ਤੋਂ ਜ਼ਿਆਦਾ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਸੀਰਤ ਸਪੁੱਤਰੀ ਅਮਨ ਕੁਮਾਰ ਨੇ 650 ’ਚੋਂ 608 ਅੰਕ (93.53%) ਹਾਸਲ ਕਰਕੇ ਪਹਿਲਾ, ਸਵਾਤੀ ਸਪੁੱਤਰੀ ਕੁਮਾਰ ਗੌਰਵ ਨੇ 650 ’ਚੋਂ 607 ਅੰਕ (93.38%) ਹਾਸਲ ਕਰਕੇ ਦੂਸਰਾ ਅਤੇ ਤਮੰਨਾ ਸਪੁੱਤਰੀ ਪਵਨ ਕੁਮਾਰ ਨੇ 650 ’ਚੋਂ 606 ਅੰਕ (93.23%) ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰਾਕੇਸ਼ ਪਰੂਥੀ, ਪ੍ਰਧਾਨ ਨਰੇਸ਼ ਪਰੂਥੀ, ਪ੍ਰਬੰਧਕ ਸਾਗਰ ਪਰੂਥੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਫਲਤਾ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ ਦੇ ਸਿਰ ਬੰਨ੍ਹਿਆ।