ਧਾਰਮਿਕ ਪ੍ਰੀਖਿਆ 'ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ
ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ
Publish Date: Tue, 28 Apr 2026 05:05 PM (IST)
Updated Date: Wed, 29 Apr 2026 04:05 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਹਾਲ ਕਰਨ ਲਈ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਸਿੱਖ ਮਿਸ਼ਨਰੀ ਕਾਲਜ ਵੱਲੋਂ ਸਾਲਾਨਾ ਪ੍ਰੀਖਿਆ ਲਈ ਜਾਂਦੀ ਹੈ। ਇਸ ਵਾਰ ਸਰਕਾਰੀ ਹਾਈ ਸਕੂਲ ਮੱਲੇਆਣਾ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ 6 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ। ਇਸ ਮੌਕੇ ਸਕੂਲ ਮੁਖੀ ਹੈੱਡ ਮਿਸਟਰੈੱਸ ਪਰਮਜੀਤ ਕੌਰ ਨੇ ਬੱਚਿਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਦਾ ਗਰੀਨ ਪੰਜਾਬ ਮਿਸ਼ਨ ਟੀਮ ਵੱਲੋਂ ਹਰ ਨਰਾਇਣ ਸਿੰਘ ਬੱਚਿਆਂ ਨੂੰ ਖੇਡਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਪੈਦਲ ਚੱਲਣ ਲਈ ਅਪੀਲ ਕੀਤੀ ਸਿੱਖ ਮਿਸ਼ਨਰੀ ਕਾਲਜ ਵੱਲੋਂ ਸਵਨੀਤ ਸਿੰਘ ਨੇ ਵੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰਬਾਣੀ ਨਾਲ ਜੁੜਨ ਲਈ ਬੇਨਤੀ ਕੀਤੀ। ਇਸ ਮੌਕੇ ਗੁਰਮੀਤ ਸਿੰਘ ਝੋਰੜਾ, ਰਵਿੰਦਰ ਸਿੰਘ, ਤਰਸੇਮ ਸਿੰਘ, ਹਰਪ੍ਰੀਤ ਕੌਰ ਅਤੇ ਜਗਦੀਪ ਕੌਰ ਆਦਿ ਅਧਿਆਪਕ ਹਾਜ਼ਰ ਸਨ।