ਸਪੀਕਰ ਸੰਧਵਾਂ ਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
-ਸਪੀਕਰ ਸੰਧਵਾਂ ਨੇ ਕੋਟਕਪੂਰਾ ਦੀ ਬੰਗਾਲੀ ਬਸਤੀ ਵਿਖੇ ਗਲੀਆਂ- ਨਾਲੀਆਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
Publish Date: Mon, 04 May 2026 04:05 PM (IST)
Updated Date: Tue, 05 May 2026 04:02 AM (IST)

ਚਾਨਾ ਪੰਜਾਬੀ ਜਾਗਰਣ ਕੋਟਕੂਪਰਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਫੰਡ ਉਪਲਬੱਧ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਬੰਗਾਲੀ ਬਸਤੀ ਵਿਖੇ ਗਲੀਆਂ ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਬਸਤੀ ਲਈ 45 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਗਈ ਹੈ ਅਤੇ ਇੱਕ ਮਹੀਨੇ ਦੇ ਅੰਦਰ ਅੰਦਰ ਮੇਨ ਗਲੀ ਦਾ ਕੰਮ ਮੁਕੰਮਲ ਹੋਣ ਉਪਰੰਤ ਬਸਤੀ ਦੀਆਂ ਹੋਰ ਗਲੀਆਂ ਅਤੇ ਨਾਲੀਆਂ ਦਾ ਕੰਮ ਵੀ ਜਲਦ ਕਰਵਾਇਆ ਜਾਵੇਗਾ। ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕਰਕੇ ਦਿਖਾਇਆ ਹੈ ਅਤੇ ਸੂਬੇ ਦੇ ਵਿਕਾਸ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ ਹੈ। ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਚਲਾਈ ਗਈ ਹੈ ਜਿਸ ਤਹਿਤ 10 ਲੱਖ ਤੱਕ ਦਾ ਹਰੇਕ ਵਿਅਕਤੀ ਨੂੰ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।