ਕਾਸਕੋ ਕ੍ਰਿਕਟ ਟੂਰਨਾਮੈਂਟ ਦਾ ਸੰਧਵਾਂ ਨੇ ਕੀਤਾ ਉਦਘਾਟਨ
ਸਪੀਕਰ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਪਹਿਲੇ ਕਾਸਕੋ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ
Publish Date: Sun, 03 May 2026 03:43 PM (IST)
Updated Date: Mon, 04 May 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਦੇਵੀ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੀ ਯਾਦ ਵਿੱਚ ਕਰਵਾਏ ਗਏ ਪਹਿਲੇ ਕਾਸਕੋ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧੀਆ ਖੇਡ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਸਿੱਖਿਆ ਦਿੰਦੀਆਂ ਹਨ ਅਤੇ ਇਹ ਸਮਾਜ ਵਿੱਚ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਖੇਡ ਮੁਕਾਬਲੇ ਪ੍ਰਤਿਭਾ ਨੂੰ ਉਭਾਰਨ ਲਈ ਮਹੱਤਵਪੂਰਨ ਹਨ। ਇਸ ਮੌਕੇ ਪਿੰਡ ਵਾਸੀ, ਖਿਡਾਰੀ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।