ਸਪੀਕਰ ਸੰਧਵਾਂ ਨੇ ਗਲੀਆਂ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ
ਸਪੀਕਰ ਸੰਧਵਾਂ ਨੇ ਬਲਵੰਤ ਨਗਰ ਵਿਖੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ
Publish Date: Sun, 10 May 2026 03:58 PM (IST)
Updated Date: Mon, 11 May 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਬਠਿੰਡਾ ਰੋਡ ਸਥਿਤ ਬਲਵੰਤ ਨਗਰ ਕੋਟਕਪੂਰਾ ਵਿਖੇ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪਹਿਲ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਬਲਵੰਤ ਨਗਰ ਦੀਆਂ ਇਹ ਗਲੀਆਂ ਲੰਬੇ ਸਮੇਂ ਤੋਂ ਨਿਰਮਾਣ ਦੀ ਉਡੀਕ ਕਰ ਰਹੀਆਂ ਸਨ ਅਤੇ ਹੁਣ ਇਨ੍ਹਾਂ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ, ਜਿਸ ਨਾਲ ਆਵਾਜਾਈ ਵਧੀਆ ਹੋਵੇਗੀ ਅਤੇ ਇਲਾਕੇ ਦੀ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਹਲਕੇ ਦੇ ਹਰ ਖੇਤਰ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।