ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸਪੀਕਰ ਸੰਧਵਾਂ ਦੀ ਧਰਮ ਪਤਨੀ ਨੇ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਕੀਤੀ ਰਵਾਨਾ
Publish Date: Sat, 09 May 2026 03:49 PM (IST)
Updated Date: Sun, 10 May 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 6 ਪ੍ਰੇਮ ਨਗਰ ਤੋਂ ਸ਼ਰਧਾਲੂਆਂ ਦੀ ਦੂਸਰੀ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਤੇ ਜ਼ਿਲ੍ਹਾ ਸੈਕਟਰੀ ਯੂਥ ਵਿੰਗ ਪ੍ਰਿੰਸ ਬਹਿਲ, ਸ਼ਮਿੰਦਰ, ਬਰਿੰਦਰ, ਹਰਮੇਲ, ਸੰਨੀ, ਅਨਮੋਲ, ਸਾਹਿਲ ਤੇ ਇਲਾਕਾ ਨਿਵਾਸੀ ਹਾਜ਼ਰ ਸਨ।