ਸੁਪਰੀਮ ਕਾਨਵੈਂਟ ਸਕੂਲ ’ਚ ਵਿਸ਼ੇਸ਼ ਅਸੈਂਬਲੀ ਕਰਵਾਈ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ
Publish Date: Thu, 30 Apr 2026 03:41 PM (IST)
Updated Date: Fri, 01 May 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਜੋ ਕਿ ਵਿੱਦਿਆ ਦੇ ਖੇਤਰ ਵਿਚ ਇਕ ਮੋਹਰੀ ਸੰਸਥਾ ਹੈ, ਉੱਥੇ ਹਮੇਸ਼ਾ ਹੀ ਵਿਦਿਆਰਥੀਆਂ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਉਨ੍ਹਾਂ ਦੀ ਭਾਗੇਦਾਰੀ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾਂਦੀ ਹੈ ਤਾਂ ਜੋ ਕਿ ਇਕ ਅਨੁਸ਼ਾਸਿਤ ਸਮਾਜ ਦੀ ਸਿਰਜਨਾ ਹੋ ਸਕੇ। ਇਸੇ ਹੀ ਗੱਲ ਨੂੰ ਮੁੱਖ ਰੱਖਦਿਆਂ ਹੋਇਆਂ ਮਜ਼ਦੂਰ ਦਿਵਸ ਮੌਕੇ ਸਪੈਸ਼ਲ ਅਸੈਂਬਲੀ ਕਰਵਾਈ ਗਈ। ਅਸੈਂਬਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ ਗਏ। ਅਧਿਆਪਕ ਦੁਆਰਾ ਭਾਸ਼ਣ ਰਾਹੀਂ ਮਿਹਨਤ ਦੀ ਮਹੱਤਤਾ ਅਤੇ ਮਜ਼ਦੂਰਾਂ ਦੇ ਯੋਗਦਾਨ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਹਾਇਕ ਸਟਾਫ਼ ਬਾਰੇ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਉਨ੍ਹਾਂ ਦੀ ਸੇਵਾ ਲਈ ਧੰਨਵਾਦ ਪ੍ਰਗਟਾਇਆ ਗਿਆ। ਸਕੂਲ ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਮਿਹਨਤ ਦੀ ਕਦਰ ਕਰਨ ਅਤੇ ਕੰਮ ਕਰਨ ਵਾਲੇ ਦੀ ਇੱਜਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ’ਤੇ ਮੌਜੂਦ ਸਕੂਲ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਕਿਹਾ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ ਅਤੇ ਸਾਨੂੰ ਉਹਨਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।