- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਰਮਾ ਬੀਜਣ ਵਾਲੇ ਕਿਸਾਨਾਂ ਲਈ ਸਰਕਾਰ ਵੱਲੋਂ ਵਿਸ਼ੇਸ਼ ਸਹਾਇਤਾ

ਪੰਜਾਬੀ ਜਾਗਰਣ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ’ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ ਵਾਲੇ ਜ਼ਿਲ੍ਹਿਆਂ ’ਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਸਾਲ ਵੀ ਨਰਮੇਂ ਦੇ ਬੀਟੀ ਬੀਜ਼ ’ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਬੀਟੀ ਬੀਜ਼ ਦੇ ਪੈਕੇਟਾਂ ’ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀਏਯੂ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ’ਤੇ ਹੀ ਮਿਲੇਗੀ। ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ ਪੋਰਟਲ ’ਤੇ 31 ਮਈ ਤੱਕ ਅਪਲਾਈ ਕਰ ਸਕਦੇ ਹਨ। ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਗੇਤੇ ਬੀਜੇ ਗਏ ਨਰਮੇਂ ਦੀ ਫ਼ਸਲ ’ਤੇ ਕੀੜੇ ਮਕੌੜੇ ਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।