ਐਪਲ ਇੰਟਰਨੈਸ਼ਨਲ ਸਕੂਲ ’ਚ ਵਿਸ਼ੇਸ਼ ਲੈਕਚਰ ਕਰਵਾਇਆ
ਐਪਲ ਇੰਟਰਨੈਸ਼ਨਲ ਸਕੂਲ ’ਚ ਵਿਸ਼ੇਸ਼ ਲੈਕਚਰ ਦਾ ਆਯੋਜਨ
Publish Date: Wed, 06 May 2026 06:02 PM (IST)
Updated Date: Wed, 06 May 2026 06:05 PM (IST)

ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਲੰਬੀ : ਐਪਲ ਇੰਟਰਨੈਸ਼ਨਲ ਸਕੂਲ ਵਿਖੇ ਲੇਬਰ ਦਿਵਸ ਦੇ ਸਬੰਧ ’ਚ ਸਵੇਰ ਦੀ ਸਭਾ ’ਚ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਹ ਲੈਕਚਰ ਵਿਦਿਆਰਥੀਆਂ ਲਈ ਬੜਾ ਹੀ ਪ੍ਰੇਰਨਾਦਾਇਕ ਰਿਹਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਚੈਅਰਮੈਨ ਹਰਪ੍ਰੀਤ ਸਿੰਘ ਤੇ ਪ੍ਰਿੰਸੀਪਲ ਮੈਡਮ ਮਨਦੀਪ ਪਾਲ ਕੌਰ ਨੇ ਦੱਸਿਆ ਕਿ ਇਸ ਦਾ ਮਕਸਦ ਵਿਦਿਆਰਥੀਆਂ ’ਚ ਮਿਹਨਤ ਦੀ ਅਹਿਮੀਅਤ ਤੇ ਹਰ ਕਿਸੇ ਦੇ ਕੰਮ ਦੀ ਕਦਰ ਕਰਨ ਦੀ ਸੋਚ ਨੂੰ ਮਜ਼ਬੂਤ ਕਰਨਾ ਸੀ। ਉਨਾਂ ਦਸਿਆ ਕਿ ਸਵੇਰ ਦੀ ਇਸ ਸਭਾ ਦੌਰਾਨ ਵਿਦਿਆਰਥੀਆਂ ਨੇ ਬਹੁਤ ਹੀ ਆਤਮ ਵਿਸ਼ਵਾਸ ਤੇ ਚੰਗੇ ਢੰਗ ਨਾਲ ਸਪੀਚ, ਕਵਿਤਾਵਾਂ ਪੇਸ਼ ਕਰਕੇ ਖੂਬ ਵਾਹ ਵਾਹੀ ਲੁੱਟੀ। ਵਿਦਿਆਰਥੀਆਂ ਦੁਆਰਾ ਪੇਸ਼ ਕੀਤੀ ਗਈ ਸਪੀਚ ਤੇ ਕਵਿਤਾਵਾਂ ਨੇ ਸਖ਼ਤ ਮਿਹਨਤ, ਸਮਰਪਣ ਤੇ ਕਿਰਤ ਦਾ ਮਾਣ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਜਾਣਕਾਰੀਆਂ ਨਾ ਸਿਰਫ਼ ਜਾਣਕਾਰੀ ਭਰਪੂਰ ਸਨ, ਸਗੋਂ ਹਰ ਕਿਸੇ ਨੂੰ ਪ੍ਰੇਰਿਤ ਕਰਨ ਵਾਲੀਆਂ ਵੀ ਸਾਬਤ ਹੋਈਆਂ। ਇਸ ਦੌਰਾਨ ਸਕੂਲ ਦੇ ਸਟਾਫ਼ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਬੱਚਿਆਂ ਨੂੰ ਸਮਝਾਇਆ ਕਿ ਜੀਵਨ ਵਿੱਚ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ ਤੇ ਹਰ ਕੰਮ ਨੂੰ ਇਜੱਤ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਖਤ ਮਿਹਨਤ ਤੇ ਦ੍ਰਿੜ ਨਿਸ਼ਚੇ ਦੇ ਨਾਲ ਮਾੜੇ ਤੋਂ ਮਾੜੇ ਹਾਲਾਤਾਂ ’ਚ ਵੀ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦੌਰਾਨ ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਸਕੂਲ ਸਟਾਫ ਵੱਲੋਂ ਕੀਤੀ ਜਾ ਰਹੀ ਮਿਹਨਤ ਦੇ ਕਾਰਨ ਉਨਾਂ ਨੂੰ ਸਲੂਟ ਕਰਦੇ ਹੋਏ ਯਾਦਗਾਰੀ ਚਿੰਨ ਦੇ ਕੇ ਸਨਮਾਨ ਕੀਤਾ।