ਸ਼ਿਵ ਸੈਨਾ ਹਿੰਦੁਸਤਾਨ ਦੀ ਹੋਈ ਵਿਸ਼ੇਸ਼ ਮੀਟਿੰਗ
ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ
Publish Date: Thu, 23 Apr 2026 03:47 PM (IST)
Updated Date: Thu, 23 Apr 2026 03:52 PM (IST)

ਪੱਤਰ ਪ੍ਰੇਰਕ 0 ਪੰਜਾਬੀ ਜਾਗਰਣ ਮੋਗਾ : ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿਚ ਸੂਬਾ ਜਨਰਲ ਸਕੱਤਰ ਵਿਕਾਸ ਕਪੂਰ, ਰਾਮ ਬਚਨ ਰਾਏ ਉੱਪ ਪ੍ਰਧਾਨ ਪੰਜਾਬ, ਗਗਨ ਨੌਹਰੀਆ ਸੂਬਾ ਉੱਪ ਪ੍ਰਧਾਨ, ਮਨਦੀਪ ਸ਼ਰਮਾ ਸੂਬਾ ਪ੍ਰਧਾਨ ਮਹਿਲਾ ਸੈਨਾ, ਗੋਪਾਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਆਦਿ ਹਾਜ਼ਰ ਹੋਏ। ਵਿਚਾਰ ਵਟਾਂਦਰੇ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ, ਜਿਸ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਵਨ ਗੁਪਤਾ ਦੀ ਅਗਵਾਈ ਹੇਠ ਕੋਰ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਵਿਕਾਸ ਕਪੂਰ, ਰਾਮ ਬਚਨ ਰਾਏ, ਮਨਦੀਪ ਸ਼ਰਮਾ, ਗਗਨ ਨੌਹਰੀਆ ਅਤੇ ਗੋਪਾਲ ਸ਼ਰਮਾ ਦੇ ਨਾਲ ਹੋਰ ਵੀ ਕਈ ਜ਼ਿਲ੍ਹਿਆਂ ਲਈ ਕੋਰ ਕਮੇਟੀ ਦੇ ਮੈਂਬਰਾਂ ਅਤੇ ਸੰਯੁਕਤ ਚੋਣ ਇੰਚਾਰਜਾਂ ਵਜੋਂ ਸੇਵਾ ਨਿਭਾਉਣ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਮੋਗਾ ਵਿਖੇ ਵਿਕਾਸ ਕਪੂਰ ਨੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਕੋਰ ਕਮੇਟੀ ਦੇ ਮੈਂਬਰ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਇੰਚਾਰਜ ਵਜੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਐਲਾਨ ਕੀਤਾ ਕਿ 2027 ਦੀਆਂ ਚੋਣਾਂ ਵਿਚ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਇਹ ਚੋਣਾਂ ਕੋਰ ਕਮੇਟੀ ਦੀ ਨਿਗਰਾਨੀ ਹੇਠ ਨਿਰਪੱਖ ਅਤੇ ਮਿਸਾਲੀ ਢੰਗ ਨਾਲ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਖ ਵੱਖ ਜ਼ਿਲ੍ਹਿਆਂ ਵਿਚ ਪਾਰਟੀ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੀਟਿੰਗਾਂ ਜਾਰੀ ਹਨ।