ਅਕਾਲ ਅਕੈਡਮੀ ਮੁਕਤਸਰ ਵਿਖੇ ਵਰਕਸ਼ਾਪ ਲਗਾਈ
ਅਕਾਲ ਅਕੈਡਮੀ ਮੁਕਤਸਰ ਵਿਖੇ ਸਾਇੰਸ ਅਤੇ ਗਣਿਤ ਵਿਸ਼ੇ 'ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ
Publish Date: Tue, 28 Apr 2026 03:40 PM (IST)
Updated Date: Tue, 28 Apr 2026 03:43 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਅਕਾਲ ਅਕੈਡਮੀ ਮੁਕਤਸਰ ਵਿਖੇ ਸਾਇੰਸ ਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ ਲਗਾਈ ਗਈ। ਇਸ ਮੌਕੇ ਵਿਸ਼ਾ ਮਾਹਿਰ ਡਾ. ਜਸਵਿੰਦਰ ਸਿੰਘ (ਸ਼ਿਕਸ਼ਾ ਰਤਨ ਤੇ ਨੈਸ਼ਨਲ ਐਵਾਰਡ ਜੇਤੂ) ਨੇ ਵਿਦਿਆਰਥੀਆਂ ਨੂੰ ਵਿਗਿਆਨ ਤੇ ਗਣਿਤ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਡਾ. ਜਸਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ‘ਸ਼ਿਕਸ਼ਾ ਰਤਨ’ ਤੇ ਮਾਨਯੋਗ ਰਾਸ਼ਟਰਪਤੀ ਵੱਲੋਂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਵਰਕਸ਼ਾਪ ਦੌਰਾਨ ਉਨ੍ਹਾਂ ਨੇ ਵਿਗਿਆਨ ਦੇ ਗੁੰਝਲਦਾਰ ਸਿਧਾਂਤਾਂ ਨੂੰ ਦਿਲਚਸਪ ਅਤੇ ਤਰਕਪੂਰਨ ਪ੍ਰਯੋਗਾਂ ਰਾਹੀਂ ਸਮਝਾਇਆ। ਵੱਡੀਆਂ ਰਕਮਾਂ ਦੀ ਗੁਣਾ ਅਤੇ ਤਕਸੀਮ (ਵੰਡ) ਕਰਨ ਦੇ ਆਸਾਨ ਤਰੀਕੇ ਦੱਸ ਕੇ ਗਣਿਤ ਨੂੰ ਵਿਦਿਆਰਥੀਆਂ ਲਈ ਸਰਲ ਬਣਾਇਆ। ਸਕੂਲ ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਬੱਚਿਆਂ ਦੀ ਸਮਝ ’ਚ ਵਾਧਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਨਵੇਂ ਵਿਗਿਆਨਕ ਵਿਚਾਰਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਔਖੇ ਵਿਸ਼ਿਆਂ ਪ੍ਰਤੀ ਵਿਦਿਆਰਥੀਆਂ ਦੀ ਰੁਚੀ ਵਧਾਉਣ ਲਈ ਅਜਿਹੇ ਯਤਨ ਬਹੁਤ ਲਾਹੇਵੰਦ ਸਿੱਧ ਹੁੰਦੇ ਹਨ। ਇਸ ਮੌਕੇ ਅਕੈਡਮੀ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਗਿਆਨਵਾਨ ਸੈਮੀਨਾਰ ਦਾ ਭਰਪੂਰ ਲਾਹਾ ਲਿਆ।