ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਪਾਠ ਕਰਵਾਇਆ
ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਕਰਵਾਇਆ
Publish Date: Fri, 27 Mar 2026 04:55 PM (IST)
Updated Date: Fri, 27 Mar 2026 04:59 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ’ਚ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਭ ਸ਼ੁਰੂਆਤ ਮੌਕੇ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਆਯੋਜਨ ਸ਼ਰਧਾ ਅਤੇ ਭਗਤੀ ਭਾਵ ਨਾਲ ਕੀਤਾ ਗਿਆ। ਇਸਦੇ ਨਾਲ ਹੀ ਪਿਛਲੇ ਅਕਾਦਮਿਕ ਸੈਸ਼ਨ ਦੇ ਸ਼ਾਨਦਾਰ ਨਤੀਜਿਆਂ ਦਾ ਵੀ ਜ਼ਿਕਰ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਪ੍ਰਬੰਧਕਾਂ ਨੇ ਉਮੀਦ ਜਤਾਈ ਕਿ ਨਵੇਂ ਸੈਸ਼ਨ ’ਚ ਵੀ ਵਿਦਿਆਰਥੀ ਹੋਰ ਮਿਹਨਤ ਕਰਕੇ ਹੋਰ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨੂੰ ਲੈ ਕੇ ਮਾਪਿਆਂ ਨੇ ਵੀ ਆਪਣੀ ਖੁਸ਼ੀ ਜਤਾਈ। ਮਾਪਿਆਂ ਨੇ ਕਿਹਾ ਕਿ ਸਕੂਲ ਦੀ ਮਿਹਨਤ, ਅਨੁਸ਼ਾਸਨ ਅਤੇ ਗੁਣਵੱਤਾ ਭਰੀ ਸਿੱਖਿਆ ਕਾਰਨ ਬੱਚਿਆਂ ਦੇ ਨਤੀਜੇ ਹਰ ਸਾਲ ਬਿਹਤਰ ਹੋ ਰਹੇ ਹਨ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀ ਮਿਹਨਤ ਅਤੇ ਰਹਿਨੁਮਾਈ ਨਾਲ ਬੱਚਿਆਂ ਦਾ ਭਵਿੱਖ ਰੌਸ਼ਨ ਹੋ ਰਿਹਾ ਹੈ। ਸਕੂਲ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦੇ ਹੋਏ ਪ੍ਰਬੰਧਕਾਂ ਨੇ ਕਿਹਾ ਕਿ ਇੱਥੇ ਆਧੁਨਿਕ ਸਿੱਖਿਆ ਦੇ ਨਾਲ-ਨਾਲ ਸਮਾਰਟ ਕਲਾਸਰੂਮ, ਤਜਰਬੇਕਾਰ ਅਤੇ ਯੋਗ ਅਧਿਆਪਕ, ਵਧੀਆ ਲਾਇਬ੍ਰੇਰੀ ਅਤੇ ਖੇਡਾਂ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸਤੋਂ ਇਲਾਵਾ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਕੋ-ਕਰਿਕੁਲਰ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ’ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ। ਸਮਾਗਮ ਦੇ ਅੰਤ ’ਚ ਅਰਦਾਸ ਕੀਤੀ ਗਈ ਅਤੇ ਸੰਗਤ ’ਚ ਕੜਾਹ ਪ੍ਰਸ਼ਾਦ ਵੀ ਵੰਡਿਆ ਗਿਆ।