ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਕਾਬੂ
ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਕਾਬੂ
Publish Date: Wed, 12 Nov 2025 06:10 PM (IST)
Updated Date: Wed, 12 Nov 2025 06:10 PM (IST)
ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ, ਸਾਦਿਕ : ਥਾਣੇ ਵਿਖੇ ਤਾਇਨਾਤ ਏਐੱਸਆਈ ਹਰਜੋਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਅਜੈ ਕੁਮਾਰ ਅਤੇ ਸਾਜਨ ਸਿੰਘ ਵਾਸੀਆਨ ਪਿੰਡ ਮਤੜ ਹਿਠਾੜ ਜਿਲਾ ਫਿਰੋਜ਼ਪੁਰ ਨੂੰ ਚੋਰੀਸ਼ੁਦਾ ਬਿਨਾਂ ਨੰਬਰੀ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਸਮੇਤ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਸਾਦਿਕ ਥਾਣੇ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।