ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ’ਚ ਸਮਾਗਮ ਕਰਵਾਇਆ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ
Publish Date: Sat, 16 May 2026 03:42 PM (IST)
Updated Date: Sun, 17 May 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਜਿੱਥੇ ਸਿੱਖਿਆ ਦੇ ਖੇਤਰ ਵਿਚ ਇਕ ਮੋਢੀ ਸੰਸਥਾ ਦੇ ਤੌਰ ਤੇ ਜਾਣੀ ਜਾਂਦੀ ਹੈ। ਉੱਥੇ ਹੀ ਸਕੂਲ ਵਿਚ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਸਕੂਲ ਵਿਚ ਆਯੋਜਿਤ ਕੀਤੀਆਂ ਜਾਂਦੀਆਂ ਹਨ ਅਤੇ ਬੱਚਿਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਂਦਾ ਹੈ। ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲ ਵਿਚ ਸਟੂਡੈਂਟ ਕੌਂਸਲ ਦਾ ਗਠਨ ਕੀਤਾ ਗਿਆ ਜਿਸ ਵਿਚ ਸਾਰੀ ਹੀ ਸਟੂਡੈਂਟ ਕੌਂਸਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਅਨੁਸ਼ਾਸਨਿਕ ਤਰੀਕੇ ਦੇ ਨਾਲ ਹਿੱਸਾ ਲਿਆ। ਇਸ ਸਮਾਗਮ ਦੀ ਸ਼ੁਰੂਆਤ ਵਿਚ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ, ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਲੈਂਪ ਜਗਾ ਕੇ ਕੀਤੀ। ਉਸ ਤੋਂ ਉਪਰੰਤ ਸਕੂਲ ਦਾ ਝੰਡਾ ਲਹਿਰਾਇਆ ਗਿਆ ਇਸ ਕੌਂਸਲ ਵਿਚ ਵੱਖ-ਵੱਖ ਚੁਣੇ ਗਏ ਵਿਦਿਆਰਥੀਆਂ ਨੂੰ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਹੈੱਡ ਲੜਕਿਆਂ ਵਿਚੋਂ ਗੌਰਵ ਅਤਰੀ ਕਲਾਸ ਬਾਰ੍ਹਵੀਂ ਕਾਮਰਸ ਨੂੰ ਚੁਣਿਆ ਗਿਆ ਲੜਕੀਆਂ ਵਿਚੋਂ ਹੈੱਡ ਬਾਰ੍ਹਵੀਂ ਸਾਇੰਸ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੂੰ ਚੁਣਿਆ ਗਿਆ। ਇਸ ਤੋਂ ਇਲਾਵਾ ਹਾਊਸ ਦੇ ਕੈਪਟਨ ਅਤੇ ਵਾਈਸ ਕੈਪਟਨ ਨੂੰ ਵੀ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਵਿਚ ਅਨੁਸ਼ਾਸਨ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਅਨੁਸ਼ਾਸਨ ਦੇ ਲਈ ਇੰਚਾਰਜ ਵਿਦਿਆਰਥੀ ਵੀ ਚੁਣੇ ਗਏ। ਇਸ ਮੌਕੇ ਬੈਂਡ ਗਰੁੱਪ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਅਗਰ ਉਧਰ ਅਧਿਆਪਕਾਂ ਦੀ ਗੱਲ ਕੀਤੀ ਜਾਵੇ ਤਾਂ ਵੱਖ-ਵੱਖ ਵਿਭਾਗਾਂ ਦੇ ਮੁਖੀ ਚੁਣੇ ਗਏ ਅਤੇ ਵੱਖ-ਵੱਖ ਹਾਊਸ ਇੰਚਾਰਜ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕਲਾਸ ਮੋਨੀਟਰਾਂ ਨੂੰ ਵੀ ਬੈਜ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਗੁਰਕਮਲ ਸਿੰਘ ਤੇ ਮਨਵੀਰ ਕੌਰ ਕਲਾਸ ਨੌਵੀਂ ਨੂੰ ੳਲੰਪੀਅਡ ਲੈਵਲ -2 ਵਿੱਚ ਵਿੱਚ ਉੱਘਾ ਪ੍ਰਦਰਸ਼ਨ ਕਰਨ ਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ ਤੇ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਕਿਹਾ ਕਿ ਸਟੂਡੈਂਟ ਕੌਂਸਲ ਨੂੰ ਸਕੂਲ ਵਿਚ ਨਿਯੁਕਤ ਕਰਨ ਦਾ ਮੁੱਖ ਮਕਸਦ ਵਿਦਿਆਰਥੀਆਂ ਅੰਦਰ ਲੀਡਰਸ਼ਿਪ ਗੁਣਾਂ ਨੂੰ ਪੈਦਾ ਕਰਨਾ ਹੈ। ਉਨ੍ਹਾਂ ਦੁਆਰਾ ਸਮਾਗਮ ਦੇ ਅੰਤ ਵਿਚ ਸਭ ਨੂੰ ਵਧਾਈ ਦੇਣ ਦੇ ਨਾਲ ਨਾਲ ਆਪਣੀ ਜਿੰਮੇਵਾਰੀ ਨੂੰ ਸਮਝਣ ਅਤੇ ਸੁਚੱਜੇ ਢੰਗ ਨਾਲ ਕਰਨ ਦੀ ਗੱਲ ਕਹੀ ਗਈ।