ਵਿਦਿਆਰਥੀਆਂ ਨੇ ਐੱਨਐੱਮਐੱਮਐੱਸ ਪ੍ਰੀਖਿਆ ਪਾਸ ਕਰ ਕੇ ਸਕੂਲ ਦਾ ਨਾਂ ਕੀਤਾ ਰੌਸ਼ਨ
ਸਰਕਾਰੀ ਮਿਡਲ ਸਕੂਲ ਤਾਰੇਵਾਲਾ
Publish Date: Sat, 09 May 2026 03:35 PM (IST)
Updated Date: Sun, 10 May 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸਰਕਾਰੀ ਮਿਡਲ ਸਕੂਲ ਤਾਰੇਵਾਲਾ ਨਵਾਂ (ਮੋਗਾ) ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਇਸਦੇ ਤਿੰਨ ਹੁਸ਼ਿਆਰ ਵਿਦਿਆਰਥੀਆਂ ਨੇ ਐੱਨਐੱਮਐੱਮਐੱਸ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਸਫ਼ਲਤਾਪੂਰਵਕ ਪਾਸ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਾਪਤੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿਚ ਅਰਜਨਪ੍ਰੀਤ ਸਿੰਘ ਪੁੱਤਰ ਜਗਜੀਵਨ ਸਿੰਘ, ਏਕਮਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਅਤੇ ਜਸਪ੍ਰੀਤ ਕੌਰ ਪੁੱਤਰੀ ਸੋਹਨ ਸਿੰਘ ਸ਼ਾਮਲ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਅਸ਼ੀਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਦਿਆਲ ਸਿੰਘ ਮਠਾੜੂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ। ਇਸ ਪ੍ਰਾਪਤੀ ਦਾ ਸਿਹਰਾ ਸਕੂਲ ਪ੍ਰਿੰਸੀਪਲ ਅਤੇ ਸਾਰੇ ਸਟਾਫ਼ ਮੈਂਬਰਾਂ ਦੀ ਨਿਰੰਤਰ ਮਿਹਨਤ, ਸਹੀ ਮਾਰਗਦਰਸ਼ਨ ਅਤੇ ਸਮਰਪਣ ਨੂੰ ਜਾਂਦਾ ਹੈ। ਤਾਰੇਵਾਲਾ ਨਵਾਂ ਪਿੰਡ ਦੀ ਪੰਚਾਇਤ ਨੇ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਟਰਾਫੀਆਂ ਅਤੇ ਸਰਟੀਫ਼ਿਕੇਟ ਭੇਟ ਕੀਤੇ। ਇਸ ਮੌਕੇ ਸਕੂਲ ਇੰਚਾਰਜ ਭੁਪਿੰਦਰ ਪਾਲ ਸਿੰਘ, ਹਿੰਦੀ ਅਧਿਆਪਕਾ ਸੁਖਵਿੰਦਰ ਕੌਰ, ਪੰਜਾਬੀ ਅਧਿਆਪਕਾ ਜਗਦੀਪ ਕੌਰ, ਐੱਸਐੱਸ ਅਧਿਆਪਕਾ ਸਿਮਰਜੀਤ ਕੌਰ ਅਤੇ ਪਿੰਡ ਦੇ ਸਰਪੰਚ ਕਰਮਜੀਤ ਸਿੰਘ ਦੇ ਨਾਲ-ਨਾਲ ਹਲਕਾ ਕੋਆਰਡੀਨੇਟਰ ਕੁਲਵਿੰਦਰ ਸਿੰਘ ਤਾਰੇਵਾਲਾ, ਰਜਿੰਦਰ ਸਿੰਘ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਨੇਸਲੇ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ ਸੇਠੀ, ਨਿਰਮਲ ਸਿੰਘ, ਖੁਸ਼ਦੀਪ ਸਿੰਘ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ। ਸਕੂਲ ਦੀ ਇਸ ਪ੍ਰਾਪਤੀ ਨੇ ਪੂਰੇ ਖ਼ੇਤਰ ਵਿਚ ਖੁਸ਼ੀ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਉੱਤਮਤਾ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ ਹੈ।