ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ’ਚ ਲਿਆ ਹਿੱਸਾ
ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ
Publish Date: Mon, 27 Apr 2026 03:22 PM (IST)
Updated Date: Tue, 28 Apr 2026 04:01 AM (IST)

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵਿਖੇ ਸਵ. ਇੰਦਰਜੀਤ ਸਿੰਘ ਖਾਲਸਾ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ, ਗੁਰਕਮਲ ਸਿੰਘ, ਸਿਮਰਨਜੋਤ ਸਿੰਘ ਅਤੇ ਹਰਜਿੰਦਰ ਸਿੰਘ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਵਿਖੇ ਹੋਏ ਐਮ.ਯੂ.ਐਨ ਐਂਡ ਯੂਥ ਪਾਰਲੀਮੈਂਟ ਵਿੱਚ ਹਿੱਸਾ ਲਿਆ, ਜਿਸ ਵਿੱਚੋਂ ਦਲਜੀਤ ਸਿੰਘ ਨੂੰ ਬੈਸਟ ਡੈਲੀਗੇਟ ਅਤੇ ਪਾਰਲੀਆਮੈਂਟਰੀਅਨ ਮੈਂਬਰ ਘੋਸ਼ਿਤ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਸਮੇਤ ਨਕਦ ਇਨਾਮ ਰਾਸ਼ੀ ਦਾ ਅਵਾਰਡ ਦਿੱਤਾ ਗਿਆ। ਵਿਦਿਆਰਥੀਆਂ ਦੇ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਨਮਾਨਿਤ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ਤੇ ਪਹੁੰਚਣ ਲਈ ਸੁਭਕਾਮਨਾਵਾਂ ਵੀ ਦਿੱਤੀਆਂ। ਉਹਨਾਂ ਕਾਲਜ ਦੀ ਮੈਨੇਜਮੈਂਟ ਕਮੇਟੀ ਦਾ ਵੀ ਧੰਨਵਾਦ ਕੀਤਾ ਜੋ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਦੀ ਯੋਗ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਹਰ ਤਰਾਂ ਦੀ ਸਹੂਲਤ ਮੁਹੱਇਆ ਕਰਵਾ ਰਹੀ ਹੈ। ਉਹਨਾਂ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਲੇ ਮਿਸ ਪਵਨਪ੍ਰੀਤ ਕੌਰ (ਅਸਿਸਟੈਂਟ ਪ੍ਰੋਫੈਸਰ) ਨੂੰ ਵੀ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ) ਵੀ ਮੌਜੂਦ ਰਹੇ।