ਸਕੂਲ ਆਫ ਐਮੀਨੈਂਸ ਬਰੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ ਪ੍ਰਦਰਸ਼ਨ
ਸਕੂਲ ਆਫ ਐਮੀਨੈਂਸ ਬਰੀਵਾਲਾ ਦੇ ਵਿਦਿਆਰਥੀਆਂ ਦਾ ਮੈਟ੍ਰਿਕ ਦੀ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Wed, 13 May 2026 03:41 PM (IST)
Updated Date: Wed, 13 May 2026 03:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ’ਚ ਸਕੂਲ ਆਫ ਐਮੀਨੈਂਸ ਬਰੀਵਾਲਾ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਣ ਏਕਤਾ ਪੁੱਤਰੀ ਸੰਤੋਸ਼ ਕੁਮਾਰ ਨੇ 612/650 (94.1%) ਨੰਬਰ ਲੈ ਕੇ ਪਹਿਲਾ ਸਥਾਨ, ਫਿਜ਼ਾ ਪੁੱਤਰੀ ਮਦਨ ਲਾਲ 609/650 (93.69%) ਨੰਬਰ ਲੈ ਕੇ ਦੂਜਾ ਸਥਾਨ ਅਤੇ ਬ੍ਰਹਮਲੀਨ ਕੌਰ ਪੁੱਤਰੀ ਜਤਿੰਦਰ ਸਿੰਘ ਨੇ 598/650(92%) ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਸਮਰਪਣ ਤੇ ਮਾਪਿਆਂ ਦੇ ਸਹਿਯੋਗ ਸਦਕਾ ਸੰਭਵ ਹੋਈ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।