ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਮਾਰੀ ਬਾਜ਼ੀ
ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ
Publish Date: Sun, 19 Oct 2025 06:57 PM (IST)
Updated Date: Sun, 19 Oct 2025 06:59 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਪੰਜਾਬ ਜ਼ਿਲ੍ਹਾ ਪੱਧਰ ਦੀਆਂ ਚੱਲ ਰਹੀਆਂ ਐਥਲੈਟਿਕਸ ਖੇਡਾਂ ਵਿਚ ਸੁਪਰੀਮ ਕੌਨਵੈਂਟ ਦੇ ਵਿਦਿਆਰਥੀਆਂ ਨੇ ਸਕੂਲ ਤੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ। ਜੇਕਰ ਅੰਡਰ-14 ਕੈਟਾਗਰੀ ਦੀ ਗੱਲ ਕੀਤੀ ਜਾਵੇ ਤਾਂ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਸ਼ਾਰਟ ਪੁੱਟ ਤੇ ਡਿਸਕਸ ਥਰੋਅ ਵਿਚ ਪਹਿਲਾ ਸਥਾਨ ਹਾਸਲ ਕੀਤਾ। ਉਧਰ ਅੰਡਰ-17 ਕੈਟਾਗਰੀ ਵਿਚ ਦਸਵੀਂ ਜਮਾਤ ਦੇ ਵਿਦਿਆਰਥੀ ਅਰਜੁਨ ਬਾਵਾ ਨੇ ਸ਼ਾਰਟ ਪੁਟ ਵਿਚ ਪਹਿਲਾ ਸਥਾਨ ਹਾਸਲ ਕੀਤਾ ਤੇ ਅੰਡਰ-19 ਕੈਟਾਗਰੀ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂ ਚਮਕਾਇਆ। ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈਨ ਯੋਗਿੰਦਰ ਸ਼ਰਮਾ, ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਪਲਬਧੀ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਸਮਰਪਣ ਨਾਲ ਸਕੂਲ ਤੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ ਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।