ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ
Publish Date: Thu, 14 May 2026 04:27 PM (IST)
Updated Date: Fri, 15 May 2026 04:01 AM (IST)

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਦਾ ਸੀਬੀਐੱਸਈ ਬੋਰਡ ਕਲਾਸ ਬਾਰਵੀਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਦੁਆਰਾ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਬੋਰਡ ਪ੍ਰੀਖਿਆ ’ਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਤਿੰਨਾਂ ਹੀ ਗਰੁੱਪਾਂ, ਸਾਇੰਸ ,ਕਾਮਰਸ ਤੇ ਆਰਟਸ ਵਿਚ ਵਿਦਿਆਰਥੀਆਂ ਦੁਆਰਾ ਬਹੁਤ ਹੀ ਚੰਗੀ ਪ੍ਰਤੀਸ਼ਤ ਨਾਲ ਪੁਜੀਸ਼ਨਾਂ ਹਾਸਲ ਕੀਤੀਆਂ ਗਈਆਂ। ਕਾਮਰਸ ਗਰੁੱਪ ਵਿਚ ਗੁਰਲੀਨ ਕੌਰ ਨੇ 96.2 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸ਼ਨਪ੍ਰੀਤ ਕੌਰ ਨੇ 91.8 ਫ਼ੀਸਦੀ ਅੰਕਾਂ ਦੇ ਨਾਲ ਦੂਸਰਾ ਤੇ ਅਨਮੋਲਦੀਪ ਸਿੰਘ ਧਾਲੀਵਾਲ ਨੇ 90.2 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਆਰਟਸ ਗਰੁੱਪ ਵਿਚ ਅਮਨਿੰਦਰਜੋਤ ਕੌਰ ਨੇ 90.6 ਫ਼ੀਸਦੀ ਅੰਕਾਂ ਨਾਲ ਪਹਿਲਾ, ਅੰਮ੍ਰਿਤਪਾਲ ਸਿੰਘ ਨੇ 86.2 ਫ਼ੀਸਦੀ ਅੰਕਾਂ ਨਾਲ ਦੂਸਰਾ ਤੇ ਦਇਆ ਸਿੰਘ ਨੇ 82 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ। ਉਧਰ ਸਾਇੰਸ ਗਰੁੱਪ ਵਿੱਚ ਗੌਰੀ ਸਿੰਗਲਾ ਨੇ ਪਹਿਲਾਂ,ਮਨਪ੍ਰੀਤ ਸਿੰਘ ਨੇ ਦੂਸਰਾ ਤੇ ਜਯਾ ਨੇ ਤੀਸਰਾ ਸਥਾਨ ਹਾਸਿਲ ਕੀਤਾ ਵਿਸ਼ੇ ਵਾਰ ਵੀ ਵਿਦਿਆਰਥੀਆਂ ਦੁਆਰਾ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਫਿਜ਼ੀਕਲ ਐਜੂਕੇਸ਼ਨ ਵਿਸ਼ੇ ਵਿਚ 38 ਤੋਂ ਵੱਧ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। ਪੰਜਾਬੀ ਵਿਸ਼ੇ ਵਿਚ ਗੁਰਲੀਨ ਕੌਰ ਨੇ 100 ’ਚੋਂ 100 ਅੰਕ ਪ੍ਰਾਪਤ ਕਰਕੇ ਆਪਣਾ ਸਥਾਨ ਬਣਾਇਆ ਹਿਸਟਰੀ ਵਿਸ਼ੇ ਵਿਚ ਅੰਮ੍ਰਿਤਪਾਲ ਸਿੰਘ ਤੇ ਆਰਿਅਨ ਸ਼ਰਮਾ ਨੇ 95 ਅੰਕਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਧਰ ਅੰਗਰੇਜ਼ੀ ਵਿਸ਼ੇ ਵਿਚ 23 ਤੋਂ ਵੱਧ ਵਿਦਿਆਰਥੀਆਂ ਦੁਆਰਾ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਗਏ। ਜਸ਼ਨਪ੍ਰੀਤ ਕੌਰ ਨੇ ਬਿਜ਼ਨਸ ਸਟੱਡੀ ਵਿਸ਼ੇ ਵਿੱਚ 100 ’ਚੋਂ 97 ਅੰਕ ਪ੍ਰਾਪਤ ਕੀਤੇ ਤਾਜਨੂਰ ਕੌਰ ਨੇ 100 ’ਚੋਂ 97 ਅੰਕਾਂ ਨਾਲ ਅੰਗਰੇਜ਼ੀ ਵਿਸ਼ੇ ਵਿਚ ਆਪਣੀ ਜਗ੍ਹਾ ਬਣਾਈ। ਇਸ ਤੋਂ ਇਲਾਵਾ ਜਸ਼ਨ ਗਰਗ ਨੇ ਮੈਥ ਮਨਪ੍ਰੀਤ ਸਿੰਘ ਨੇ ਕੈਮਿਸਟਰੀ ਨਵਜੀਤ ਕੌਰ ਨੇ ਫਿਜਿਕਸ ਵਿਸ਼ੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਗਰ ਗੱਲ ਪ੍ਰਤੀਸ਼ਤ ਦੀ ਕੀਤੀ ਜਾਵੇ ਤਾਂ 29 ਤੋਂ ਵੱਧ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ 85 ਪ੍ਰਤੀਸ਼ਤ ਦੇ ਵਿਚਕਾਰ ਅੰਕ ਪ੍ਰਾਪਤ ਕੀਤੇ। ਸਕੂਲ ਦੇ ਇਸ ਸ਼ਾਨਦਾਰ ਸਲਾਨਾ ਬੋਰਡ ਨਤੀਜੇ ’ਤੇ ਸਕੂਲ ਪ੍ਰਧਾਨ ਚਰਨ ਸਿੰਘ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਮਾਪਿਆ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਕੁੰਜੂਮੋਲ ਜੋਅ ,ਵਾਇਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਧਾਈ ਦਿੰਦੇ ਹੋਏ ਬੋਲਦੇ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਸ਼ਾਨਦਾਰ ਨਤੀਜਿਆਂ ’ਤੇ ਵੱਖ-ਵੱਖ ਗਤੀਵਿਧੀਆਂ ਲਈ ਵਚਨਬੱਧ ਰਹੇਗਾ।