ਹੋਲੀ ਹਾਰਟ ਕਾਨਵੈਂਟ ਸਕੂਲ ’ਚ ਖੇਡਾਂ ਕਰਵਾਈਆਂ
ਸਥਾਨਕ ਹੋਲੀ ਹਾਰਟ ਕਾਨਵੈਂਟ
Publish Date: Sat, 25 Apr 2026 03:48 PM (IST)
Updated Date: Sun, 26 Apr 2026 04:01 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਕੂਲ ਦੇ ਵਿਸ਼ਾਲ ਖੇਡ ਮੈਦਾਨ ਵਿਚ ਵਿਦਿਆਰਥੀ ਨਾ ਸਿਰਫ਼ ਵੱਖ-ਵੱਖ ਖੇਡਾਂ ਦਾ ਆਨੰਦ ਮਾਣ ਰਹੇ ਹਨ, ਸਗੋਂ ਜੀਵਨ ਵਿਚ ਅਨੁਸ਼ਾਸਨ ਦੀ ਮਹੱਤਤਾ ਨੂੰ ਵੀ ਬਾਖ਼ੂਬੀ ਸਮਝ ਰਹੇ ਹਨ। ਸਕੂਲ ਦੇ ਖੇਡ ਮੈਦਾਨ ਵਿਚ ਹਰ ਰੋਜ਼ ਰੌਣਕ ਦੇਖਣ ਨੂੰ ਮਿਲਦੀ ਹੈ। ਬੱਚੇ ਫੁੱਟਬਾਲ, ਵਾਲੀਬਾਲ, ਖੋ-ਖੋ ਅਤੇ ਹੋਰ ਕਈ ਖੇਡਾਂ ਵਿਚ ਸਰਗਰਮੀ ਨਾਲ ਹਿੱਸਾ ਲੈਂਦੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪੜ੍ਹਾਈ ਦੇ ਨਾਲ-ਨਾਲ ਮੈਦਾਨ ਵਿਚ ਬਿਤਾਇਆ ਗਿਆ ਸਮਾਂ ਉਨ੍ਹਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤਾਜ਼ਾ-ਦਮ ਰੱਖਦਾ ਹੈ। ਸਕੂਲ ਪ੍ਰਬੰਧਕਾਂ ਅਤੇ ਕੋਚਾਂ ਦੀ ਨਿਗਰਾਨੀ ਹੇਠ ਵਿਦਿਆਰਥੀ ਖੇਡ ਦੇ ਨਿਯਮਾਂ ਦੀ ਪਾਲਣਾ ਕਰਨਾ ਸਿੱਖਦੇ ਹਨ।